ਭਾਜਪਾ ਚੋਣ ਮੈਨੀਫੈਸਟੋ ‘ਤੇ ‘ਆਪ’ ਦਾ ਹਮਲਾ, ਸਿਸੋਦੀਆ ਨੇ ਦਿੱਤਾ ਵੱਡਾ ਬਿਆਨ

ਸੰਗਰੂਰ : ਭਾਜਪਾ ਵਲੋਂ ਜਾਰੀ ਕੀਤੇ ਗਏ ਚੋਣ ਮੈਨੀਫੈਸਟੋ ‘ਤੇ ਨਿਸ਼ਾਨਾ ਸਾਧਦਿਆਂ ਦਿੱਲੀ ਦੇ ਡਿਪਟੀ ਸੀ. ਐੱਮ. ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਭਾਜਪਾ ਨੇ ਮਜ਼ਾਕ ਬਣਾਉਂਦੇ ਹੋਏ ਅਜਿਹਾ ਹੀ ਮੈਨੀਫੈਸਟੋ ਲੋਕ ਸਭਾ ਚੋਣਾਂ ਵਿਚ ਵੀ ਜਾਰੀ ਕੀਤਾ ਸੀ ਅਤੇ ਬਾਅਦ ਵਿਚ ਇਨ੍ਹਾਂ ਵਾਅਦਿਆਂ ਨੂੰ ਭਾਜਪਾ ਵਲੋਂ ਮਜ਼ਾਕ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਅਜਿਹਾ ਚੋਣ ਮੈਨੀਫੈਸਟੋ ਜਾਰੀ ਕਰਦੇ ਹੋਏ ਸ਼ਰਮ ਆਉਣੀ ਚਾਹੀਦੀ ਹੈ। ਮਨੀਸ਼ ਸਿਸੋਦੀਆ ਸੰਗਰੂਰ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਿਨੇਸ਼ ਬਾਂਸਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਹੋਏ ਸਨ।
ਦੱਸਣਯੋਗ ਹੈ ਕਿ 4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਆਗੂਆਂ ਵਲੋਂ ਪੰਜਾਬ ਵਿਚ ਜ਼ੋਰਾਂ ਸ਼ੋਰਾਂ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ।