ਪੰਜਾਬ ਸਰਕਾਰ ਵਲੋਂ 4 ਫਰਵਰੀ ਨੂੰ ਜਨਤਕ ਛੁੱਟੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਅਤੇ ਚੰਡੀਗੜ੍ਹ ਵਿਖੇ ਸਥਿਤ ਆਪਣੇ ਸਮੂਹ ਦਫ਼ਤਰਾਂ, ਨਿਗਮਾਂ/ਬੋਰਡਾਂ ਅਤੇ ਵਿੱਦਿਅਕ ਅਦਾਰਿਆਂ ‘ਚ 4 ਫਰਵਰੀ, 2017 (ਸ਼ਨੀਚਰਵਾਰ) ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਅਧੀਨ ਵੀ ਹੋਵੇਗੀ।