ਨਵੀਂ ਦਿੱਲੀ— ਸਾਬਕਾ ਮੁੱਖ ਚੋਣ ਕਮਿਸ਼ਨਰ ਐੱਸ.ਵਾਈ. ਕੁਰੈਸ਼ੀ ਨੇ ਦੇਸ਼ ‘ਚ ਚੋਣ ਸੁਧਾਰਾਂ ਦੇ ਬਾਰੇ ਪਰਤੱਖ ਤੌਰ ‘ਤੇ ਬੋਲਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਹੈ ਅਤੇ ਸਾਬਕਾ ਸਰਕਾਰਾਂ ‘ਤੇ ਇਸ ਮੁੱਦੇ ਨੂੰ ਨਜ਼ਰ ਅੰਦਾਜ਼ ਕਰਨ ਦਾ ਦੋਸ਼ ਲਾਇਆ। ‘ ਭਾਰਤ ‘ਚ ਚੋਣ ਸੁਧਾਰ ‘ ਵਿਸ਼ੇ ‘ਤੇ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪਹਿਲੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਚੋਣ ਸੁਧਾਰ ਬਾਰੇ ਗੱਲ ਕਰ ਰਹੇ ਹਨ। ਉਨ੍ਹਾਂ ਨੇ ਕਿਹਾ, ” ਸਾਬਕਾ ਸਰਕਾਰਾਂ ਚੋਣ ਸੁਧਾਰ ਦੇ ਕਦਮਾਂ ਬਾਰੇ ਗੱਲ ਕਰਨ ਤੋਂ ਪਰਹੇਜ਼ ਕਰਦੀਆਂ ਸਨ। ਪ੍ਰਧਾਨ ਮੰਤਰੀ ਇਸ ਬਾਰੇ ਸਪੱਸ਼ਟ ਹਨ ਅਤੇ ਉਨ੍ਹਾਂ ਦੇ ਕਈ ਕਦਮ ਚੋਣ ਸੁਧਾਰ ਦੀ ਦਿਸ਼ਾਂ ‘ਚ ਅੱਗੇ ਵਧ ਰਹੇ ਹਨ। ਸਾਬਕਾ ਚੋਣ ਕਮਿਸ਼ਨਰ ਨੇ ਦੋਸ਼ੀਆਂ ਨੂੰ ਚੋਣ ਲੜਨ ਤੋਂ ਰੋਕਣ, ਧਨ ਸਕਤੀ ‘ਤੇ ਰੋਕ ਅਤੇ ਸੁਤੰਤਰ ਢੰਗ ਨਾਲ ਚੋਣਾਂ ਕਰਵਾਉਣ ਲਈ ਮੰਡਲ ਪ੍ਰਣਾਲੀ ਲਾਗੂ ਕਰਨ ਦੀ ਵਕਾਲਤ ਕੀਤੀ ਹੈ। ਕੁਰੈਸ਼ੀ ਨੇ ਕਿਹਾ ਕਿ ਚੋਣਾਂ ਦੇ ਦੌਰਾਨ ਧਨ ਦਾ ਪ੍ਰਭਾਵ ਸਾਰੀਆਂ ਸਮੱਸਿਆਵਾਂ ਦੀ ਜੜ ਹੈ। ਰਾਜਨੀਤਿਕ ਪਾਰਟੀਆਂ ਦੀ ਜਨਤਕ ਵਿੱਤ ਫੰਡਿੰਗ ਨੂੰ ਪ੍ਰੋਤਸਾਹਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਰਾਜਨੀਤੀ ਨੂੰ ਦੋਸ਼ਮੁਕਤ ਬਣਾਉਣ ਨਾਲ ਨਿੱਜੀ ਵਿੱਤ ਫੰਡਿੰਗ ‘ਤੇ ਰੋਕ ਲਗਾਈ ਜਾਣੀ ਚਾਹੀਦੀ ਹੈ।















