ਉਤਰ ਪ੍ਰਦੇਸ਼ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ

ਲਖਨਊ: ਭਾਰਤੀ ਜਨਤਾ ਪਾਰਟੀ ਨੇ ਅੱਜ ਉਤਰ ਪ੍ਰਦੇਸ਼ ਲਈ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ| ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਮੈਨੀਫੈਸਟੋ ਜਾਰੀ ਕਰਦਿਆਂ ਵੱਡੇ ਵਾਅਦੇ ਕੀਤੇ| ਉਨ੍ਹਾਂ ਕਿਹਾ ਕਿ ਖੇਤੀ ਮਜਦੂਰਾਂ ਨੂੰ 2 ਲੱਖ ਰੁਪਏ ਦਾ ਬੀਮਾ ਅਤੇ ਡੇਢ ਲੱਖ ਪੁਲਿਸ ਕਰਮੀਆਂ ਦੀ ਭਰਤੀ ਹੋਵੇਗੀ| ਇਸ ਤੋਂ ਇਲਾਵਾ ਉਨ੍ਹਾਂ ਐਲਾਨ ਕੀਤਾ ਕਿ ਸੰਵਿਧਾਨਿਕ ਤਰੀਕੇ ਨਾਲ ਰਾਮ ਮੰਦਿਰ ਬਣਾਇਆ ਜਾਵੇਗਾ|