ਕੈਪਟਨ ਅਮਰਿੰਦਰ ਨੇ ਕੰਵਰ ਸੰਧੂ ਦੇ ਬੇਟੇ ਦੇ ਦਿਹਾਂਤ ‘ਤੇ ਅਫਸੋਸ ਪ੍ਰਗਟਾਇਆ

ਚੰਡੀਗਡ਼੍ਹ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰ ਤੋਂ ਆਮ ਆਦਮੀ ਪਾਰਟੀ ਆਗੂ ਬਣੇ ਕੰਵਰ ਸੰਧੂ ਦੇ ਬੇਟੇ ਕਰਨ ਸੰਧੂ ਦੇ ਦਿਹਾਂਤ ‘ਤੇ ਅਫਸੋਸ ਪ੍ਰਗਟਾਇਆ ਹੈ, ਜਿਨ੍ਹਾਂ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਸੋਗ ਸੰਦੇਸ਼ ‘ਚ, ਕੈਪਟਨ ਅਮਰਿੰਦਰ ਨੇ ਕਰਨ ਦੇ ਬੇਵਕਤ ਦਿਹਾਂਤ ‘ਤੇ ਡੂੰਘਾ ਅਫਸੋਸ ਪ੍ਰਗਟਾਇਆ ਹੈ ਅਤੇ ਪੀਡ਼ਤ ਪਰਿਵਾਰ ਪ੍ਰਤੀ ਦਿਲੋਂ ਹਮਦਰਦੀ ਪ੍ਰਗਟ ਕੀਤੀ ਹੈ। ਅਮਰਿੰਦਰ ਸਿੰਘ ਨੇ ਪਰਮਾਤਮਾ ਅੱਗੇ ਪ੍ਰਾਰਥਨਾ ਕਰਦਿਆਂ ਕਿਹਾ ਕਿ ਉਹ ਪੀਡ਼ਤ ਪਰਿਵਾਰ ਨੂੰ ਇਸ ਵੱਡੇ ਦੁੱਖ ਦਾ ਦਰਦ ਸਹਿਣ ਕਰਨ ਲਈ ਹਿੰਮਤ ਬਖਸ਼ਣ।