ਚੰਡੀਗੜ੍ਹ : ਸੀਨੀਅਰ ਪੱਤਰਕਾਰ ਰਹੇ ਅਤੇ ਆਮ ਆਦਮੀ ਪਾਰਟੀ ਦੇ ਖਰੜ ਤੋਂ ਉਮੀਦਵਾਰ ਕੰਵਰ ਸੰਧੂ ਨੂੰ ਅੱਜ ਉਸ ਸਮੇਂ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਕਰਨ ਸੰਧੂ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ| ਕਰਨ ਸੰਧੂ 36 ਵਰ੍ਹਿਆਂ ਦੇ ਸਨ ਅਤੇ ਉਹ ਸ਼ਾਦੀਸ਼ੁਦਾ ਸਨ| ਉਹ ਕੈਨੇਡਾ ਵਿਚ ਰਹਿ ਰਹਿੰਦੇ ਸਨ ਅਤੇ ਉਹ ਆਪਣੇ ਪਿਤਾ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਪੰਜਾਬ ਆਏ ਹੋਏ ਸਨ|
ਇਸ ਦੌਰਾਨ ਅੱਜ ਸ਼ਾਮ ਚੰਡੀਗੜ੍ਹ ਸੈਕਟਰ 25 ਵਿਖੇ ਕਰਨ ਸੰਧੂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ, ਜਿਥੇ ਹਜ਼ਾਰਾਂ ਨਮ ਅੱਖਾਂ ਨੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ| ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਨੇਤਾ ਵੀ ਮੌਜੂਦ ਸਨ|















