6 ਮਹਿਲਾ ਉਮੀਦਵਾਰਾਂ ਨੇ ਜਿੱਤੀ ਚੋਣ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜਿਥੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ, ਉਥੇ ਇਨ੍ਹਾਂ ਚੋਣਾਂ ਵਿਚ 6 ਔਰਤ ਉਮੀਦਵਾਰਾਂ ਨੇ ਚੋਣ ਜਿੱਤ ਕੇ ਸਾਬਿਤ ਕਰ ਦਿੱਤਾ ਕਿ ਉਹ ਵੀ ਰਾਜਨੀਤੀ ਵਿਚ ਕਿਸੇ ਤੋਂ ਘੱਟ ਨਹੀਂ ਹਨ|
ਮਲੇਰਕੋਟਲਾ ਤੋਂ ਕਾਂਗਰਸ ਦੀ ਉਮੀਦਵਾਰ ਰਜ਼ੀਆ ਸੁਲਤਾਨਾ, ਦੀਨਾਨਗਰ ਤੋਂ ਕਾਂਗਰਸੀ ਉਮੀਦਵਾਰ ਅਰੁਣਾ ਚੌਧਰੀ, ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸੀ ਉਮੀਦਵਾਰ ਸਤਕਾਰ ਕੌਰ, ਜਗਰਾਉਂ ਤੋਂ ਆਪ ਉਮੀਦਵਾਰ ਸਰਬਜੀਤ ਕੌਰ ਮਾਣੂਕੇ, ਬਠਿੰਡਾ ਦਿਹਾਤੀ ਤੋਂ ਆਪ ਉਮੀਦਵਾਰ ਰੂਬੀ ਅਤੇ ਤਲਵੰਡੀ ਸਾਬੋ ਤੋਂ ਆਪ ਉਮੀਦਵਾਰ ਬਲਜਿੰਦਰ ਕੌਰ ਚੋਣ ਜਿੱਤ ਗਏ ਹਨ|