ਕਾਂਗਰਸ ਵਲੋਂ ਪੰਜਾਬ ‘ਚ ਖਜ਼ਾਨਾ ਮੰਤਰੀ ਦਾ ਅਹੁਦਾ ਦੇਣ ‘ਤੇ ਮਨਪ੍ਰੀਤ ਬਾਦਲ ਦਾ ਵੱਡਾ ਬਿਆਨ

ਬਠਿੰਡਾ : ਬਠਿੰਡਾ ‘ਚ ਜਿੱਤ ਦਰਜ ਕਰਨ ਤੋਂ ਬਾਅਦ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਹੋਲੀ ਖੇਡ ਕੇ ਜਿੱਤ ਦੀ ਖੁਸ਼ੀ ਮਨਾਈ। ਇਸ ਮੌਕੇ ਜਦੋਂ ਪੱਤਰਕਾਰਾਂ ਨੇ ਮਨਪ੍ਰੀਤ ਕੋਲੋਂ ਕੈਪਟਨ ਅਮਰਿੰਦਰ ਸਿੰਘ ਵਲੋਂ ਉਨ੍ਹਾਂ ਨੂੰ ਖਜ਼ਾਨਾ ਮੰਤਰੀ ਬਣਾਏ ਜਾਣ ਦੇ ਬਿਆਨ ‘ਤੇ ਸਵਾਲ ਕੀਤਾ ਤਾਂ ਮਨਪ੍ਰੀਤ ਨੇ ਕਿਹਾ ਕਿ ਕੈਪਟਨ ਨੇ ਇਹ ਬਿਆਨ ਜਿੱਤਣ ਤੋਂ ਬਾਅਦ ਜੋਸ਼ ‘ਚ ਆ ਕੇ ਦਿੱਤਾ ਸੀ।
ਮਨਪ੍ਰੀਤ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਖਜ਼ਾਨਾ ਮੰਤਰੀ ਬਣਾਉਂਦੀ ਹੈ ਜਾਂ ਨਹੀਂ ਇਸ ਬਾਰੇ ਉਨ੍ਹਾਂ ਨੂੰ ਨਹੀਂ ਪਤਾ ਪਰ ਪਾਰਟੀ ਵਲੋਂ ਜਿਹੜੀ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਜਾਵੇਗੀ ਉਹ ਤਨਦੇਹੀ ਨਾਲ ਨਿਭਾਉਣਗੇ।