ਅਰੁਣ ਜੇਟਲੀ ਨੇ ਰੱਖਿਆ ਮੰਤਰਾਲੇ ਦਾ ਵਾਧੂ ਕਾਰਜਭਾਰ ਸੰਭਾਲਿਆ

ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਟਲੀ ਨੇ ਅੱਜ ਰੱਖਿਆ ਮੰਤਰਾਲੇ ਵਾ ਵਾਧੂ ਕਾਰਜਭਾਰ ਵੀ ਸੰਭਾਲ ਲਿਆ ਹੈ| ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਨੋਹਰ ਪਾਰੀਕਰ ਦੇਸ਼ ਦੇ ਰੱਖਿਆ ਮੰਤਰੀ ਸਨ, ਪਰ ਉਹ ਅੱਜ ਸ਼ਾਮ ਗੋਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਰਹੇ ਹਨ, ਜਿਸ ਤੋਂ ਬਾਅਦ ਇਹ ਅਹੁਦਾ ਵਿੱਤ ਮੰਤਰੀ ਨੂੰ ਸੌਂਪਿਆ ਗਿਆ ਹੈ|