ਭਰਤਇੰਦਰ ਸਿੰਘ ਚਾਹਲ ਮੁੱਖ ਮੰਤਰੀ ਦੇ ਸਲਾਹਕਾਰ ਬਣੇ, ਮੰਤਰੀ ਦਾ ਦਰਜਾ ਮਿਲਿਆ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ੍ਰੀ ਭਰਤ ਇੰਦਰ ਸਿੰਘ ਚਾਹਲ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਰਾਜ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਭਰਤ ਇੰਦਰ ਸਿੰਘ ਚਾਹਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਜ਼ਿਆਦਾ ਵਿਸ਼ਵਾਸਪਾਤਰ ਹਨ ਜਿਨ੍ਹਾਂ ਨੇ ਸਾਲ 2002 ਤੋਂ 2007 ਤੱਕ ਕਾਂਗਰਸ ਸਰਕਾਰ ਦੌਰਾਨ ਮੀਡੀਆ ਸਲਾਹਕਾਰ ਦੀ ਸੇਵਾ ਨਿਭਾਈ ਸੀ ਅਤੇ ਉਸ ਸਮੇਂ ਵੀ ਉਨ੍ਹਾਂ ਨੂੰ ਰਾਜ ਮੰਤਰੀ ਦਾ ਦਰਜਾ ਦਿੱਤਾ ਗਿਆ ਸੀ। ਸ੍ਰੀ ਚਾਹਲ ਦਾ ਕੈਪਟਨ ਅਮਰਿੰਦਰ ਸਿੰਘ ਨਾਲ ਲੰਮੇ ਸਮੇਂ ਤੋਂ ਸਾਥ ਹੈ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਬਹੁਤ ਨਜ਼ਦੀਕੀ ਵਜੋਂ ਜਾਣਿਆ ਜਾਂਦਾ ਹੈ। ਸ੍ਰੀ ਚਾਹਲ ਦੇ ਪ੍ਰਿੰਟ ਅਤੇ ਇਲੈਕਟ੍ਰੋਨਿਕ ਮੀਡੀਆ ਨਾਲ ਸਬੰਧਤ ਪੱਤਰਕਾਰ ਭਾਈਚਾਰੇ ਨਾਲ ਨਿੱਘੇ ਸਬੰਧ ਹਨ।