ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਿਤਾਬ ਰਿਲੀਜ਼ ਸਮਾਗਮ ਵਿਚ ਪਹੁੰਚੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਦਾ ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਨੇ ਸਵਾਗਤ ਕੀਤਾ| ਭਰਤਇੰਦਰ ਸਿੰਘ ਚਹਿਲ ਨੇ ਗਵਰਨਰ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆਂ ਨੂੰ ਕਿਹਾ|
ਵਰਣਨਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ੍ਹ ਵਿਚ ‘ਦਾ ਥਰਟੀਸਿਕਥ ਸਿੱਖਸ ਇਨ ਦਾ ਤਿਰਾਹ ਕੈਂਪੇਨ 1897-98 ਸਾਰਾਗੜ੍ਹੀ ਐਂਡ ਦਾ ਡਿਫੈਂਸ ਆਫ ਦਾ ਸਮਾਣਾ ਫੋਰਟ’ ਲੋਕ ਅਰਪਿਤ ਕੀਤੀ ਗਈ| ਇਸ ਪ੍ਰੋਗਰਾਮ ਦੀ ਰੂਪਰੇਖਾ ਭਰਤਇੰਦਰ ਸਿੰਘ ਚਹਿਲ ਵੱਲੋਂ ਤਿਆਰ ਕੀਤੀ ਗਈ ਸੀ|















