ਰਾਹੁਲ ਗਾਂਧੀ ਵੱਲੋਂ ਮੋਦੀ ਸਰਕਾਰ ‘ਤੇ ਤਿੱਖੇ ਹਮਲੇ

ਨਵੀਂ ਦਿੱਲੀ : ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਅੱਜ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ| ਉਨ੍ਹਾਂ ਕਿਹਾ ਕਿ ਮੋਦੀ ਤਿੰਨ ਸਾਲਾਂ ਤੋਂ ਵਾਅਦੇ ਪੂਰੇ ਨਹੀਂ ਕਰ ਪਾ ਰਹੇ| ਆਪਣੇ ਟਵੀਟ ਵਿਚ ਰਾਹੁਲ ਗਾਂਧੀ ਨੇ ਲਿਖਿਆ ਕਿ ਭਾਜਪਾ ਦੇ ਰਾਜ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਲਈ ਸੰਘਰਸ਼ ਕਰਨਾ ਪੈ ਰਿਹਾ ਹੈ, ਕਿਸਾਨ ਆਤਮ ਹੱਤਿਆਵਾਂ ਕਰ ਰਹੇ ਹਨ ਅਤੇ ਸਾਡੇ ਸੈਨਿਕ ਸਰਹੱਦ ਉਤੇ ਸ਼ਹੀਦ ਹੋ ਰਹੇ ਹਨ| ਅਜਿਹੇ ਵਿਚ ਇਹ ਸਰਕਾਰ ਕਿਸ ਤਰ੍ਹਾਂ ਜਸ਼ਨ ਮਨਾ ਸਕਦੀ ਹੈ| ਇਸ ਦੌਰਾਨ ਕਾਂਗਰਸ ਨੇ ਭਾਜਪਾ ਸਰਕਾਰ ਤੇ ਹੱਲਾ ਬੋਲਦਿਆਂ ਇਕ ਵੀਡੀਓ ਵੀ ਜਾਰੀ ਕੀਤਾ ਹੈ|
ਦੱਸਣਯੋਗ ਹੈ ਕਿ ਮੋਦੀ ਸਰਕਾਰ ਅੱਜ ਸੱਤਾ ਵਿਚ ਆਪਣੇ ਤਿੰਨ ਸਾਲ ਪੂਰੇ ਕਰਨ ਜਾ ਰਹੀ ਹੈ| 16 ਮਈ 2014 ਨੂੰ ਲੋਕ ਸਭਾ ਚੋਣਾਂ ਦੇ ਨਤੀਜੇ ਆਏ ਸਨ, ਜਿਸ ਵਿਚ ਭਾਜਪਾ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਸੀ|