ਪਟਨਾ : ਬਿਹਾਰ ਦੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਯਾਦਵ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਕੁੱਲ 22 ਥਾਵਾਂ ਉਤੇ ਆਮਦਨ ਕਰ ਵਿਭਾਗ ਵੱਲੋਂ ਛਾਪਾਮਾਰੀ ਕੀਤੀ ਗਈ| ਬੇਨਾਮੀ ਸੰਪਤੀ ਦੀ ਸ਼ਿਕਾਇਤ ਤੋਂ ਬਾਅਦ ਇਹ ਛਾਪੇਮਾਰੀ ਕੀਤੀ ਗਈ ਹੈ|
ਦੱਸਣਯੋਗ ਹੈ ਕਿ ਲਾਲੂ ਯਾਦਵ ਉਤੇ ਕਰੋੜਾਂ ਰੁਪਏ ਦਾ ਚਾਰਾ ਘੋਟਾਲੇ ਦਾ ਕੇਸ ਦਰਜ ਕੀਤਾ ਗਿਆ ਹੈ| ਇਕ ਮਾਮਲੇ ਵਿਚ ਉਨ੍ਹਾਂ ਨੂੰ ਸਜ਼ਾ ਹੋ ਚੁੱਕੀ ਹੈ ਅਤੇ ਉਹ ਜ਼ਮਾਨਤ ਤੇ ਹਨ|















