ਪੰਜਾਬ ਸਿਵਲ ਸਕੱਤਰੇਤ ‘ਚ ਅੱਤਵਾਦ ਵਿਰੋਧੀ ਦਿਵਸ ਮਨਾਇਆ

ਚੰਡੀਗੜ੍ਹ : ਪੰਜਾਬ ਸਿਵਲ ਸਕੱਤਰੇਤ 1 ਅਤੇ 2 ਵਿਚ ਸ਼ੁੱਕਰਵਾਰ ਨੂੰ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਅੱਤਵਾਦ ਵਿਰੁੱਧ ਸਹੁੰ ਚੁੱਕੀ ਅਤੇ ਦੇਸ਼ ਦੀ ਏਕਤਾ, ਸ਼ਾਂਤੀ ਅਤੇ ਸਮਾਜਕ ਸਦਭਾਵਨਾ ਨੂੰ ਪ੍ਰਫੁੱਲਤ ਕਰਨ ਦਾ ਸੁਨੇਹਾ ਦਿੱਤਾ।
ਪੰਜਾਬ ਸਿਵਲ ਸਕੱਤਰੇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਹੁੰ ਚੁੱਕਦਿਆਂ ਪ੍ਰਣ ਲਿਆ ਕਿ ਉਹ ਆਪਣੀ ਪੂਰੀ ਸ਼ਕਤੀ ਨਾਲ ਹਿੰਸਾ ਅਤੇ ਅੱਤਵਾਦ ਦਾ ਡੱਟ ਕੇ ਵਿਰੋਧ ਕਰਦੇ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਮਿਲ ਕੇ ਸਮੂਹ ਮਾਨਵਤਾ ਵਿਚ ਸ਼ਾਂਤੀ ਅਤੇ ਸਮਾਜਕ ਸਦਭਾਵਨਾ ਨੂੰ ਪ੍ਰਫੁਲੱਤ ਕਰਨਗੇ ਅਤੇ ਸਮੁੱਚੇ ਮਨੁੱਖੀ ਭਾਈਚਾਰੇ ਨੂੰ ਇਕ ਸਮਾਨ ਸਮਝਣਗੇ। ਸਾਰਿਆਂ ਨੇ ਪ੍ਰਤਿੱਗਿਆ ਕੀਤੀ ਕਿ ਉਹ ਸਮੂਹ ਢਾਹੂ ਤਾਕਤਾਂ ਵਿਰੁੱਧ ਲੜਣਗੇ ਜਿਨ੍ਹਾਂ ਤੋਂ ਮਨੁੱਖੀ ਜਾਨਾਂ ਅਤੇ ਕਦਰਾਂ ਕੀਮਤਾਂ ਨੂੰ ਖਤਰਾ ਹੋਵੇਗਾ।