ਨਵੀਂ ਦਿੱਲੀ : ਅਫਗਾਨਿਸਤਾਨ ਵਿਚ ਭਾਰਤੀ ਅੰਬੈਸੀ ਦੇ ਬਿਲਕੁਲ ਨੇੜੇ ਹੋਏ ਧਮਾਕੇ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਹੈ ਕਿ ਭਾਰਤੀ ਅੰਬੈਸੀ ਦੇ ਕਰਮਚਾਰੀ ਸੁਰੱਖਿਅਤ ਹਨ| ਉਨ੍ਹਾਂ ਟਵੀਟ ਕਰਦਿਆਂ ਕਿਹਾ ਹੈ ਕਿ ਕਾਬੁਲ ਵਿਖੇ ਹੋਏ ਜ਼ਬਰਦਸਤ ਧਮਾਕੇ ਤੋਂ ਬਾਅਦ ਪ੍ਰਮਾਤਮਾ ਦੀ ਕ੍ਰਿਪਾ ਨਾਲ ਸਾਰੇ ਭਾਰਤੀ ਕਰਮਚਾਰੀ ਸੁਰੱਖਿਅਤ ਹਨ|















