ਪੰਜਾਬ ਸਮੇਤ ਉਤਰੀ ਭਾਰਤ ‘ਚ ਭੂਚਾਲ ਦੇ ਝਟਕੇ

1ਨਵੀਂ ਦਿੱਲੀ : ਪੰਜਾਬ ਸਮੇਤ ਅੱਜ ਦੇਸ਼ ਦੇ ਉਤਰੀ ਸੂਬਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪੰਜਾਬ ਦੇ ਕਈ ਇਲਾਕਿਆਂ ਤੋਂ ਇਲਾਵਾ ਚੰਡੀਗੜ੍ਹ, ਜੰਮੂ ਕਸ਼ਮੀਰ, ਦਿੱਲੀ ਅਤੇ ਹਰਿਆਣਾ ਵਿਚ ਇਸ ਭੂਚਾਲ ਦੇ ਝਟਕੇ ਦੁਪਹਿਰ 1:20 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਪਾਕਿਸਤਾਨ ਵਿਚ ਵੀ ਮਹਿਸੂਸ ਕੀਤੇ ਗਏ।
ਇਸ ਭੂਚਾਲ ਦੀ ਤੀਬਰਤਾ 7.2 ਮਾਪੀ ਗਈ ਅਤੇ ਇਸ ਭੂਚਾਲ ਦਾ ਕੇਂਦਰ ਤਜ਼ਾਕਿਸਤਾਨ ਦੇ ਮੁਰਗਾਬ ਦੇ ਨੇੜੇ ਜ਼ਮੀਨ ਦੇ 29 ਕਿਲੋਮੀਟਰ ਅੰਦਰ ਸੀ। ਇਸ ਦੌਰਾਨ ਭੂਚਾਲ ਕਾਰਨ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।