ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ, ਮੰਤਰੀ ਮੰਡਲ ਦੇ ਵਿਸਥਾਰ ‘ਤੇ ਚਰਚਾ

ਚੰਡੀਗੜ੍ਹ  : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਵਿਖੇ ਕਾਂਗਰਸ ਦੇ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ| ਇਸ ਦੌਰਾਨ ਪੰਜਾਬ ਵਿਚ ਮੰਤਰੀ ਮੰਡਲ ਦੇ ਵਿਸਥਾਰ ਲਈ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨਾਲ ਮੀਟਿੰਗ ਕੀਤੀ| ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਹੋਰ ਸੀਨੀਅਰ ਕਾਂਗਰਸੀ ਆਗੂ ਮੌਜੂਦ ਸਨ|
ਦੱਸਣਯੋਗ ਹੈ ਕਿ ਪੰਜਾਬ ਮੰਤਰੀ ਮੰਡਲ ਵਿਚ ਇਸ ਸਮੇਂ 8 ਅਹੁਦੇ ਭਰੇ ਜਾਣ ਵਾਲੇ ਹਨ| ਇਸ ਦੌਰਾਨ ਰਾਹੁਲ ਗਾਂਧੀ ਨੇ ਮੰਤਰੀ ਮੰਡਲ ਵਿਚ ਵਾਧੇ ਲਈ ਹਾਲ ਹੀ ਵਿਚ ਪੰਜਾਬ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਨਾਲ ਵਿਚਾਰ ਵਟਾਂਦਰਾ ਕੀਤਾ ਹੈ, ਜਿਸ ਵਿਚ ਸੰਭਾਵਨਾ ਹੈ ਕਿ ਓ.ਪੀ ਸੋਨੀ, ਵਿਜੇ ਇੰਦਰ ਸਿੰਗਲਾ, ਰਾਣਾ ਗੁਰਮੀਤ ਸਿੰਘ, ਡਾ. ਰਾਜ ਕੁਮਾਰ ਵੇਰਕਾ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਗਟ ਸਿੰਘ ਅਤੇ ਅਮਰਿੰਦਰ ਰਾਜਾ ਵੜਿੰਗ ਦੇ ਨਾਵਾਂ ਉਤੇ ਚਰਚਾ ਕੀਤੀ ਗਈ|