ਐਚ.ਐਸ.ਫੂਲਕਾ ਵੱਲ ਵਿਰੋਧੀ ਧਿਰ ਦੇ ਆਗੂ ਦੇ ਅਹੁੱਦੇ ਤੋਂ ਅਸਤੀਫਾ

ਚੰਡੀਗਡ਼੍ਹ  : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ ਨੇ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ.ਸਿੰਘ ਨੂੰ ਨਿੱਜੀ ਤੋਰ ਤੇ ਮਿਲ ਕੇ ਵਿਰੋਧੀ ਧਿਰ ਦੇ ਆਗੂ ਦੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਕਿ ਐਚ.ਐਸ.ਫੂਲਕਾ ਵੱਲੋਂ ਦਿੱਤਾ ਗਿਆ ਜ਼ੇਰੇ ਗੋਰ ਹੈ ਅਤੇ ਵਿਧਾਨ ਸਭਾ ਵਿੱਚ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਵੱਲੋਂ ਨਵੇਂ ਵਿਰੋਧੀ ਧਿਰ ਦੇ ਆਗੂ ਬਾਰੇ ਕੋਈ ਇਤਲਾਹ ਨਹੀਂ ਦਿੱਤੀ ਗਈ।