ਨਵੀਂ ਦਿੱਲੀ : ਰਾਜ ਸਭਾ ਵਿਚ ਅੱਜ ਫਿਰ ਤੋਂ ਭਾਰੀ ਸ਼ੋਰ-ਸ਼ਰਾਬਾ ਹੋਇਆ| ਬੰਗਲੌਰ ਵਿਖੇ ਮੰਤਰੀ ਦੇ ਟਿਕਾਣਿਆਂ ਉਤੇ ਆਈ.ਟੀ ਵੱਲੋਂ ਕੀਤੀ ਗਈ ਛਾਪੇਮਾਰੀ ਦੇ ਵਿਰੋਧ ਵਜੋਂ ਕਾਂਗਰਸ ਵੱਲੋਂ ਰਾਜ ਸਭਾ ਵਿਚ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ| ਇਸ ਦੌਰਾਨ ਰਾਜ ਸਭਾ ਦੀ ਕਾਰਵਾਈ ਨੂੰ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ|















