ਚੰਡੀਗੜ- ਮਿਤੀ 06.08.2017 ਨੂੰ ਗ੍ਰਾਮ ਪੰਚਾਇਤ ਦੇ ਸਰਪੰਚਾਂ/ਪੰਚਾਂ ਦੀਆਂ ਪੰਜਾਬ ਰਾਜ ਦੇ ਸਾਰੇ ਜਿਲਿਆਂ ਵਿੱਚ ਹੋਣ ਵਾਲੀਆਂ ਜਿਮਨੀ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਰਾਜ ਵਿਚ ਸਥਿਤ ਦੁਕਾਨਾਂ ਅਤੇ ਤਜ਼ਾਰਤੀ ਅਦਾਰਿਆਂ ਵਿੱਚ ਕੰਮ ਕਰਦੇ ਕਿਰਤੀਆਂ ਨੂੰ ਆਪਣੀ ਵੋਟ ਦਾ ਹੱਕ ਸੁਨਿਸਚਿਤ ਕਰਨ ਲਈ ਮਿਤੀ 06.08.2017 (ਦਿਨ ਐਤਵਾਰ) ਨੂੰ ਸਰਕਾਰ ਵੱਲੋਂ ਉਹਨਾਂ ਦੁਕਾਨਾਂ ਅਤੇ ਤਜ਼ਾਰਤੀ ਅਦਾਰਿਆ, ਜਿੱਥੇ ਐਤਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ, ਲਈ ਤਨਖਾਹ ਸਮੇਤ ਹਫਤਾਵਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਹ ਪ੍ਰਗਟਾਵਾ ਅੱਜ ਇਥੇ ਕਿਰਤ ਵਿਭਾਗ ਦੇ ਇਕ ਬੁਲਾਰੇ ਨੇ ਕੀਤਾ।
6 ਅਗਸਤ ਨੂੰ ਛੁੱਟੀ ਦਾ ਐਲਾਨ
ਚੰਡੀਗੜ -ਗ੍ਰਾਮ ਪੰਚਾਇਤ ਦੇ ਸਰਪੰਚਾਂ ਅਤੇ ਪੰਚਾਂ ਦੀ ਜਿਮਨੀ ਚੌਣ ਜੋ ਕਿ ਪੰਜਾਬ ਵਿਖੇ ਹੋਣੀ ਹੈ, ਨੂੰ ਮੁੱਖ ਰੱਖਦੇ ਹੋਏ ਪੰਜਾਬ ਰਾਜ ਦੀਆਂ ਫੈਕਟਰੀਆਂ ਵਿੱਚ ਕੰਮ ਕਰਦੇ ਕਿਰਤੀਆਂ ਨੂੰ ਆਪਣੀ ਵੋਟ ਦਾ ਹੱਕ ਇਸਤੇਮਾਲ ਕਰਨ ਲਈ ਪੰਜਾਬ ਸਰਕਾਰ ਨੇ ਮਿਤੀ 06-08-2017 ਦਿਨ ਐਤਵਾਰ ਨੂੰ ਉਹਨਾਂ ਗ੍ਰਾਮ ਪੰਚਾਇਤਾਂ ਦੇ ਏਰੀਏ ਵਿੱਚ ਜਿਥੇ ਵੋਟਾਂ ਪੈਣੀਆਂ ਹਨ, ਪੈਦੀਆਂ ਫੈਕਟਰੀਆਂ ਵਿੱਚ ਜਿੱਥੇ ਐਤਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ, ਲਈ ਤਨਖਾਹ ਸਮੇਤ ਹਫਤਾਵਾਰੀ ਛੁੱਟੀ ਘੋਸ਼ਿਤ ਕੀਤੀ ਹੈ, ਜੋ ਕਿ ਪਹਿਲਾਂ ਨਿਰਧਾਰਿਤ ਹਫਤਾਵਾਰੀ ਛੁੱਟੀ ਦੇ ਇਵਜ਼ ਵਿੱਚ ਹੋਵੇਗੀ। ਇਹ ਪ੍ਰਗਟਾਵਾ ਅੱਜ ਇਥੇ ਕਿਰਤ ਵਿਭਾਗ ਦੇ ਇਕ ਬੁਲਾਰੇ ਨੇ ਕੀਤਾ।















