ਗੁਜਰਾਤ ’ਚ ਰਾਹੁਲ ਗਾਂਧੀ ਦੀ ਗੱਡੀ ’ਤੇ ਪਥਰਾਅ, ਗੱਡੀ ਦੇ ਸ਼ੀਸ਼ੇ ਟੁੱਟੇ

ਗਾਂਧੀਨਗਰ : ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਦੀ ਗੱਡੀ ਉਤੇ ਗੁਜਰਾਤ ਵਿਚ ਪਥਰਾਅ ਕੀਤਾ ਗਿਆ, ਜਿਸ ਨਾਲ ਉਨ੍ਹਾਂ ਦੀ ਗੱਡੀ ਦੇ ਸ਼ੀਸ਼ੇ ਟੁੱਟ ਗਏ। ਰਾਹੁਲ ਗਾਂਧੀ ਨੂੰ ਕਾਲੇ ਝੰਡੇ ਵੀ ਦਿਖਾਏ ਗਏ। ਇਸ ਦੌਰਾਨ ਪੁਲਿਸ ਨੇ ਪਥਰਾਅ ਕਰਨ ਵਾਲੇ ਨੂੰ ਹਿਰਾਸਤ ਵਿਚ ਲੈ ਲਿਆ ਹੈ।
ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕਾਲੇ ਝੰਡਿਆਂ ਤੇ ਪੱਥਰਾਂ ਤੋਂ ਅਸੀਂ ਡਰਨ ਵਾਲੇ ਨਹੀਂ ਹਾਂ। ਦੱਸਣਯੋਗ ਹੈ ਕਿ ਰਾਹੁਲ ਗਾਂਧੀ ਅੱਜ ਹਡ਼੍ਹ ਪ੍ਰਭਾਵਿਤ ਰਾਜਸਥਾਨ ਤੇ ਗੁਜਰਾਤ ਦੇ ਦੌਰੇ ਉਤੇ ਸਨ।