ਲੰਡਨ ਧਮਾਕੇ ਤੋਂ ਬਾਅਦ ਦਿੱਲੀ ਮੈਟਰੋ ਦੇ ਸਟੇਸ਼ਨਾਂ ‘ਤੇ ਹਾਈ ਐਲਰਟ

ਨਵੀਂ ਦਿੱਲੀ – ਲੰਡਨ ਵਿਖੇ ਅੰਡਰ ਗਰਾਊਂਡ ਟਰੇਨ ਵਿਚ ਹੋਏ ਧਮਾਕੇ ਤੋਂ ਬਾਅਦ ਦਿੱਲੀ ਵਿਚ ਵੀ ਸੁਰੱਖਿਆ ਵਿਵਸਥਾ ਕਰੜੀ ਕਰ ਦਿੱਤੀ ਗਈ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਮੈਟਰੋ ਦੇ ਸਾਰੇ ਸਟੇਸ਼ਨਾਂ ਉਤੇ ਐਲਰਟ ਜਾਰੀ ਕਰ ਦਿੱਤਾ ਗਿਆ ਹੈ| ਪੁਲਿਸ ਵੱਲੋਂ ਹਰ ਆਉਣ ਜਾਣ ਵਾਲੇ ਉਤੇ ਨਜ਼ਰ ਰੱਖੀ ਜਾ ਰਹੀ ਹੈ|