ਹੁਣ ਡਰਾਈਵਿੰਗ ਲਾਈਸੈਂਸ ਵੀ ਹੋਵੇਗਾ ਆਧਾਰ ਕਾਰਡ ਨਾਲ ਲਿੰਕ

ਨਵੀਂ ਦਿੱਲੀ – ਕੇਂਦਰ ਸਰਕਾਰ ਹੁਣ ਡਰਾਈਵਿੰਗ ਲਾਈਸੈਂਸ ਨੂੰ ਵੀ ਆਧਾਰ ਨਾਲ ਲਿੰਕ ਕਰਨ ਜਾ ਰਹੀ ਹੈ| ਇਸ ਸਬੰਧੀ ਐਲਾਨ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕੀਤਾ|
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰ ਪਹਿਲਾਂ ਹੀ ਆਧਾਰ ਕਾਰਡ ਨੂੰ ਪੈਨ ਕਾਰਡ ਨਾਲ ਲਿੰਕ ਕਰਨ ਦਾ ਐਲਾਨ ਕਰ ਚੁੱਕੀ ਹੈ|