ਵਾਕੀ-ਟਾਕੀ ਮਾਮਲੇ ‘ਚ ਆਈ.ਸੀ.ਸੀ ਨੇ ਵਿਰਾਟ ਕੋਹਲੀ ਨੂੰ ਦਿੱਤੀ ਕਲੀਨ ਚਿੱਟ

ਨਵੀਂ ਦਿੱਲੀ – ਵਾਕੀ-ਟਾਕੀ ਮਾਮਲੇ ਵਿਚ ਆਈ.ਸੀ.ਸੀ ਨੇ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੂੰ ਕਲੀਨ ਚਿੱਟ ਦੇ ਦਿੱਤੀ ਹੈ| ਮੈਚ ਦੌਰਾਨ ਵਿਰਾਟ ਕੋਹਲੀ ਨੂੰ ਵਾਕੀ-ਟਾਕੀ ਉਤੇ ਗੱਲਬਾਤ ਕਰਦਿਆਂ ਦੇਖਿਆ ਗਿਆ ਸੀ, ਜੋ ਕਿ ਨਿਯਮਾਂ ਦੇ ਉਲਟ ਹੈ| ਪਰ ਆਈ.ਸੀ.ਸੀ. ਨੇ ਵਿਰਾਟ ਨੂੰ ਇਸ ਮਾਮਲੇ ਵਿਚ ਰਾਹਤ ਦਿੰਦਿਆਂ ਉਸ ਨੂੰ ਕਲੀਨ ਚਿੱਟ ਦੇ ਦਿੱਤੀ ਹੈ|