ਮੁੱਖ ਮੰਤਰੀ ਨੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕਲਿਆਣ ਦੀ ਮੌਤ ’ਤੇ ਦੁੱਖ ਜ਼ਾਹਰ ਕੀਤਾ

ਚੰਡੀਗੜ :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਕਾਂਗਰਸੀ ਨੇਤਾ ਅਤੇ ਸਾਬਕਾ ਰਾਜ ਸਭਾ ਮੈਂਬਰ ਮਹਿੰਦਰ ਸਿੰਘ ਕਲਿਆਣ ਦੇ ਦੇਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸਵੇਰੇ ਲੁਧਿਆਣਾ ਵਿਖੇ ਸੰਖੇਪ ਬਿਮਾਰੀ ਮਗਰੋਂ ਚੱਲ ਵਸੇ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਨਾਲ ਆਪਣੀ ਹਮਦਰਦੀ ਜ਼ਾਹਰ ਕੀਤੀ ਹੈ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕਲਿਆਣ ਨੂੰ ਪਾਰਟੀ ਦਾ ਅਨੁਸ਼ਾਸਨਬੱਧ ਅਤੇ ਸਮਰਪਿਤ ਆਗੂ ਦੱਸਦਿਆਂ ਕਿਹਾ ਕਿ ਉਹ ਸਦਾ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਲਈ ਵਚਨਬੱਧ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸਾਬਕਾ ਰਾਜ ਸਭਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਨੁਸੂਚਿਤ ਜਾਤੀ ਸੈੱਲ ਦੇ ਸਾਬਕਾ ਚੇਅਰਮੈਨ ਸ੍ਰੀ ਕਲਿਆਣ ਨੇ ਆਪਣੇ ਸਮੁੱਚੇ ਸਿਆਸੀ ਜੀਵਨ ਦੌਰਾਨ ਪੱਛੜੇ ਤਬਕਿਆਂ ਦੇ ਹਿੱਤਾਂ ਲਈ ਆਵਾਜ਼ ਬੁਲੰਦ ਕੀਤੀ ਅਤੇ ਹੇਠਲੇ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਣਥੱਕ ਮਿਹਨਤ ਕੀਤੀ ਲੁਧਿਆਣਾ ਦੇ ਇਹ ਉੱਘੇ ਕਾਂਗਰਸੀ ਨੇਤਾ ਸਾਲ 1992-98 ਦੌਰਾਨ ਰਾਜ ਸਭਾ ਦੇ ਮੈਂਬਰ ਰਹੇ।