ਫਰੀਦਕੋਟ: ਫਰੀਦਕੋਟ ਦੇ ਕੋਟਕਪੂਰਾ ਵਿਖੇ ਅੱਜ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਦਿਓਰ ਤੇ ਭਰਜਾਈ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂ ਕਿ 3 ਹੋਰ ਜ਼ਖਮੀ ਹੋ ਗਏ|
ਪ੍ਰਾਪਤ ਜਾਣਕਾਰੀ ਅਨੁਸਾਰ ਵੈਗਨਾਰ ਕਾਰ ਸਫੈਦੇ ਦੇ ਲੱਕੜਾਂ ਨਾਲ ਭਰੀ ਟਰਾਲੀ ਦੇ ਪਿੱਛਲੇ ਪਾਸੇ ਜਾ ਟਕਰਾਈ| ਹਾਦਸਾ ਇੰਨਾ ਜਬਰਦਸਤ ਸੀ ਕਿ ਕਾਰ ਸਫੈਦਿਆਂ ਦੇ ਵਿਚ ਜਾ ਵੜੀ, ਜਿਸ ਕਾਰਨ 2 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ|















