ਧਨੀਏ ਦੀ ਵਰਤੋਂ ਅੱਜ ਤੋਂ ਨਹੀਂ ਬਲਕਿ ਸਦੀਆਂ ਤੋਂ ਕੀਤੀ ਜਾ ਰਹੀ ਹੈ। ਧਨੀਆ ਜਿੱਥੇ ਭੋਜਨ ਨੂੰ ਸਜਾਉਣ ਦੇ ਕੰਮ ਆਉਂਦਾ ਹੈ, ਉੱਥੇ ਇਸ ਨਾਲ ਸਿਹਤ ਸਬੰਧੀ ਕੁੱਝ ਫ਼ਾਇਦੇ ਵੀ ਹੁੰਦੇ ਹਨ। ਜੇ ਹਰੇ ਧਨੀਏ ਦਾ ਡਰਿੰਕ ਰੋਜ਼ ਪੀਤਾ ਜਾਵੇ ਤਾਂ ਇਸ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਰਹਿੰਦੀਆਂ ਹਨ। ਅੱਜ ਅਸੀਂ ਤੁਹਾਨੂੰ ਧਨੀਏ ਦਾ ਜੂਸ ਬਣਾਉਣ ਅਤੇ ਉਸ ਤੋਂ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸ ਰਹੇ ਹਾਂ ਆਓ ਜਾਣਦੇ ਹਾਂ ਇਨ੍ਹਾਂ ਬਾਰੇ…
ਡਰਿੰਕ ਬਣਾਉਣ ਦਾ ਤਰੀਕਾ
ਇਕ ਗਲਾਸ ਪਾਣੀ ਓਬਾਲ ਲਓ। ਫ਼ਿਰ ਉਸ ‘ਚ ਧਨੀਆ ਕੱਟ ਕੇ ਮਿਲਾਓ। ਧਨੀਏ ਨੂੰ ਪਾਣੀ ‘ਚ ਚੰਗੀ ਤਰ੍ਹਾਂ ਉਬਾਲ ਲਓ ਅਤੇ ਪੋਣੀ ਨਾਲ ਛਾਣ ਲਓ। ਫ਼ਿਰ ਇਸ ‘ਚ ਨਿਬੂੰ ਰਸ ਅਤੇ ਨਮਕ ਮਿਲਾਓ। ਇਸ ਡਰਿੰਕ ਨੂੰ ਰੋਜ਼ ਪੀਓ।
ਹੋਣ ਵਾਲੇ ਫ਼ਾਇਦੇ
1. ਕਿਡਨੀ ਦੀ ਸਮੱਸਿਆ ਤੋਂ ਰਾਹਤ
ਇਸ ਡਰਿੰਕ ਨੂੰ ਪੀਣ ਨਾਲ ਸਰੀਰ ਵਿੱਚਲੇ ਜ਼ਹਿਰੀਲੇ ਪਦਾਰਥ ਦੂਰ ਹੁੰਦੇ ਹਨ ਅਤੇ ਕਿਡਨੀ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।
2. ਮੋਟਾਪਾ ਘੱਟ ਕਰੇ
ਇਸ ‘ਚ ਕੈਲੋਰੀ ਦੀ ਮਾਤਰਾ ਕਾਫ਼ੀ ਘੱਟ ਹੁੰਦੀ ਹੈ, ਜਿਸ ਨਾਲ ਸਰੀਰ ‘ਚ ਜਮ੍ਹਾ ਵਾਧੂ ਚਰਬੀ ਖਤਮ ਹੁੰਦੀ ਹੈ ਅਤੇ ਮੋਟਾਪਾ ਦੂਰ ਹੂੰਦਾ ਹੈ।
3. ਦਿਲ ਸਬੰਧੀ ਰੋਗ
ਇਸ ਡਰਿੰਕ ‘ਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਦਿਲ ਸਬੰਧੀ ਬੀਮਾਰੀਆਂ ਦੇ ਖਤਰੇ ਨੂੰ ਘੱਟ ਕਰਨ ‘ਚ ਸਹਾਈ ਹੈ।
4. ਚਮੜੀ ਲਈ ਫ਼ਾਇਦੇਮੰਦ
ਇਸ ‘ਚ ਕਾਰਬੋਹਾਈਡ੍ਰੇਟਸ ਵੀ ਵੱਧ ਮਾਤਰਾ ‘ਚ ਹੁੰਦਾ ਹੈ, ਜੋ ਡੱਲ ਸਕਿਨ ਨੂੰ ਠੀਕ ਕਰਨ ‘ਚ ਸਹਾਈ ਹੁੰਦੇ ਹਨ।
5. ਚਿਹਰੇ ਦੇ ਦਾਗ ਧਬਿਆਂ ਨੂੰ ਕਰੇ ਦੂਰ
ਧਨੀਏ ‘ਚ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ, ਜੋ ਚਿਹਰੇ ਦੇ ਦਾਗ-ਧੱਬਿਆਂ ਨੂੰ ਦੂਰ ਕਰਦੇ ਹਨ।
6. ਅੱਖਾਂ ਲਈ ਫ਼ਾਇਦੇਮੰਦ
ਇਸ ਦੇ ਇਲਾਵਾ ਧਨੀਏ ‘ਚ ਵਿਟਾਮਿਨ ਏ ਭਰਪੂਰ ਮਾਤਰਾ ‘ਚ ਹੁੰਦਾ ਹੈ, ਜੋ ਅੱਖਾਂ ਲਈ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਇਸ ਡਰਿੰਕ ਨੂੰ ਪੀਣ ਨਾਲ ਮੋਤੀਆਬਿੰਦ ਤੋਂ ਬਚਾਅ ਹੁੰਦਾ ਹੈ।
7. ਸ਼ੂਗਰ
ਇਸ ਡਰਿੰਕ ਦੀ ਵਰਤੋਂ ਨਾਲ ਸ਼ੂਗਰ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲਦਾ ਹੈ।










