ਰਾਹੁਲ ਗਾਂਧੀ ਨੇ ਕੇਰਲ ‘ਚ ਚੱਕਰਵਾਤ ਨਾਲ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਕੋਚੀ – ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਰਾਹੁਲ ਗਾਂਧੀ ਨੇ ਬੀਤੇ ਦਿਨੀਂ ਓਖੀ ਚੱਕਰਵਾਤ ਤੂਫਾਨ ਨਾਲ ਪ੍ਰਭਾਵਿਤ ਕੇਰਲ ਦਾ ਦੌਰਾ ਕੀਤਾ| ਇਸ ਮੌਕੇ ਉਨ੍ਹਾਂ ਨੇ ਇਸ ਚੱਕਰਵਾਤ ਕਾਰਨ ਪ੍ਰਭਾਵਿਤ ਹੋਏ ਮਛੇਰਿਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ| ਉਨ੍ਹਾਂ ਨੇ ਇਸ ਚੱਕਰਵਾਤ ਵਿਚ ਮਾਰੇ ਗਏ ਲੋਕਾਂ ਦੀਆਂ ਤਸਵੀਰਾਂ ਅੱਗੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ|
ਰਾਹੁਲ ਗਾਂਧੀ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਦਾ ਐਲਾਨ ਵੀ ਕੀਤਾ|
ਦੱਸਣਯੋਗ ਹੈ ਕਿ ਪਿਛਲੇ ਹਫਤੇ ਕੇਰਲ ਵਿਚ ਚੱਕਰਵਾਤੀ ਤੂਫਾਨ ਕਾਰਨ ਰਾਜ ਵਿਚ ਵੱਡੀ ਪੱਧਰ ਤੇ ਜਾਨੀ ਤੇ ਮਾਲੀ ਨੁਕਸਾਨ ਹੋਇਆ ਸੀ|