ਕੋਲਾ ਘੁਟਾਲਾ : ਮਧੂ ਕੋਡਾ ਨੂੰ ਮਿਲੀ 3 ਸਾਲ ਦੀ ਜੇਲ੍ਹ

ਨਵੀਂ ਦਿੱਲੀ– ਕੋਲਾ ਘੁਟਾਲਾ ਮਾਮਲੇ ਵਿਚ ਸੀਬੀਆਈ ਕੋਰਟ ਨੇ ਮਧੂ ਕੋਡਾ ਨੁੰ 3 ਸਾਲ ਦੀ ਜੇਲ੍ਹ ਦੀ ਸਜਾ ਸੁਣਾਈ ਹੈ| ਕੋਰਟ ਨੇ ਕੋਡਾ ਉਤੇ 25 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ| ਦਿੱਲੀ ਦੀ ਵਿਸ਼ੇਸ਼ ਸੀਬੀਆਈ ਕੋਰਟ ਨੇ 13 ਦਸੰਬਰ ਨੂੰ ਹੀ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਮਧੂ ਕੋਡਾ ਨੂੰ ਕੋਲਾ ਘੁਟਾਲੇ ਵਿਚ ਅਪਰਾਧਿਕ ਸਾਜਿਸ਼ ਰਚਣ ਦਾ ਦੋਸ਼ੀ ਮੰਨਿਆ ਸੀ|

ਹਾਲਾਂਕਿ ਸਜਾ ਦੇ ਐਲਾਨ ਤੋਂ ਕੁਝ ਦੇਰ ਬਾਅਦ ਹੀ ਮਧੂ ਕੋਡਾ ਅਤੇ ਤਿੰਨ ਹੋਰ ਦੋਸ਼ੀਆਂ ਨੂੰ ਹਾਈਕੋਰਟ ਵਿਚ ਅਪੀਲ ਕਰਨ ਲਈ ਅੰਤਰਿਮ ਜਮਾਨਤ ਵੀ ਮਿਲ ਗਈ|