ਪਠਾਨਕੋਟ ‘ਚ ਲੋਕਾਂ ਨੇ ਕੀਤਾ ਪਾਕਿਸਤਾਨ ਖਿਲਾਫ਼ ਪ੍ਰਦਰਸ਼ਨ

3ਪਠਾਨਕੋਟ : ਪਠਾਨਕੋਟ ਦੇ ਏਅਰਬੇਸ ਸਟੇਸ਼ਨ ‘ਤੇ ਅੱਜ ਹੋਏ ਅੱਤਵਾਦੀ ਹਮਲੇ ਦਾ ਸਥਾਨਕ ਲੋਕਾਂ ਨੇ ਸਖ਼ਤ ਵਿਰੋਧ ਕਰਦਿਆਂ ਪਾਕਿਸਤਾਨ ਖਿਲਾਫ਼ ਪ੍ਰਦਰਸ਼ਨ ਕੀਤਾ। ਇਥੇ ਇਕੱਠੇ ਹੋਏ ਲੋਕਾਂ ਨੇ ਪਾਕਿਸਤਾਨ ਦਾ ਝੰਡਾ ਸਾੜਿਆ ਅਤੇ ਪਾਕਿਸਤਾਨ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਨ੍ਹਾਂ ਲੋਕਾਂ ਨੇ ਮੰਗ ਕੀਤੀ ਕਿ ਪਾਕਿਸਤਾਨ ਨੂੰ ਅੱਤਵਾਦੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਤੋਂ ਆਏ ਅੱਤਵਾਦੀਆਂ ਵਲੋਂ ਅੱਜ ਪਠਾਨਕੋਟ ‘ਚ ਹਮਲਾ ਕੀਤਾ ਗਿਆ, ਜਿਸ ਵਿਚ 3 ਜਵਾਨ ਸ਼ਹੀਦ ਹੋ ਗਏ, ਜਦੋਂ ਕਿ 6 ਹੋਰ ਜ਼ਖ਼ਮੀ ਹੋ ਗਏ। ਇਸ ਹਮਲੇ ਵਿਚ ਭਾਰਤੀ ਫੌਜ ਨੇ ਜਵਾਬੀ ਕਾਰਵਾਈ ਵਿਚ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਹ ਵੀ ਦੱਸਣਯੋਗ ਹੈ ਕਿ ਜੁਲਾਈ ਵਿਚ ਪਾਕਿਸਤਾਨ ਤੋਂ ਆਏ ਅੱਤਵਾਦੀਆਂ ਨੇ ਦੀਨਾਨਗਰ ਵਿਚ ਹਮਲਾ ਕੀਤਾ ਸੀ।