ਖੀਰਾ ਹੈ ਸ਼ਰੀਰ ਲਈ ਲਾਭਕਾਰੀ

ਖੀਰਾ ਸਲਾਦ ‘ਚ ਸਭ ਤੋਂ ਜ਼ਿਆਦਾ ਵਰਤਿਆਂ ਜਾਂਦਾ ਹੈ। ਇਹ ਸਿਹਤ ਲਈ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਇਸ ਨੂੰ ਖਾਣ ਨਾਲ ਸਰੀਰ ‘ਚ ਤਾਜ਼ਗੀ ਬਣੀ ਰਹਿੰਦੀ ਹੈ। ਅੱਜਕੱਲ ਇਸ ਨੂੰ ਫ਼ਾਸਟ ਫ਼ੂਡ ਜਾਂ ਸੈਂਡਵਿੱਚ ‘ਚ ਵੀ ਵਰਤਿਆ ਜਾ ਰਿਹਾ ਹੈ। ਖੀਰੇ ਦੀ ਵਰਤੋ ਨਾਲ ਸਰੀਰ ਨੂੰ ਹੋਰ ਵੀ ਕਈ ਫ਼ਾਇਦੇ ਹੁੰਦੇ ਹਨ ਆਓ ਜਾਣਦੇ ਹਾਂ ਇਸ ਦੇ ਫ਼ਾਇਦਿਆਂ ਬਾਰੇ…
1. ਕਬਜ਼
ਖਾਲੀ ਪੇਟ ਖੀਰਾ ਖਾਣ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ।ਇਸ ਨੂੰ ਆਪਣੇ ਭੋਜਨ ‘ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
2. ਬਲੱਡ ਪ੍ਰੈਸ਼ਰ
ਹਾਈ ਬਲੱਡ ਪ੍ਰੈਸ਼ਰ ਤੋਂ ਰਾਹਤ ਪਾਉਣ ਲਈ ਖੀਰਾ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ।ਇਸ ‘ਚ ਪਾਣੀ ਦੀ ਭਰਪੂਰ ਮਾਤਰਾ ਹੁੰਦੀ ਹੈ ਜਿਸ ਕਾਰਨ ਬਲੱਡ ਦਾ ਪੱਧਰ ਸਹੀ ਰੱਖਣ ‘ਚ ਮਦਦ ਮਿਲਦੀ ਹੈ।
3. ਕੈਂਸਰ ਲਈ ਫ਼ਾਇਦੇਮੰਦ
ਇਸ ‘ਚ ਇਸ ਤਰ੍ਹਾਂ ਦੇ ਬਹੁਤ ਸਾਰੇ ਤੱਤ ਹਨ ਜੋ ਕਿ ਕੈਂਸਰ ਨੂੰ ਰੋਕਣ ‘ਚ ਮਦਦ ਕਰਦੇ ਹਨ।
4. ਭਾਰ ਘਟਾਉਣ ਲਈ
ਖੀਰੇ ‘ਚ ਕੈਲਰੀ ਘੱਟ ਹੁੰਦੀ ਹੈ ਅਤੇ ਫ਼ਾਈਬਰ ਜ਼ਿਆਦਾ ਮਾਤਰਾ ‘ਚ ਹੁੰਦੇ ਹਨ। ਭੁੱਖ ਸ਼ਾਂਤ ਕਰਨ ਲਈ ਖੀਰਾ ਖਾਓ।ਇਸ ਤਰ੍ਹਾਂ ਕਰਨ ਨਾਲ ਭਾਰ ਜ਼ਰੂਰ ਘੱਟੇਗਾ।
5. ਦਿਲ ਲਈ ਫ਼ਾਇਦੇਮੰਦ
ਖੀਰੇ ‘ਚ ਕਲੈਸਟ੍ਰੋਲ ਬਿਲਕੁੱਲ ਨਹੀਂ ਹੁੰਦਾ। ਦਿਲ ਦੇ ਮਰੀਜ਼ਾਂ ਲਈ ਖੀਰਾ ਖਾਣਾ ਚੰਗਾ ਹੁੰਦਾ ਹੈ।
6. ਸਿਰ ਦਰਦ ਦੂਰ
ਅੱਜਕੱਲ੍ਹ 10 ‘ਚੋਂ ਸੱਤ ਲੋਕ ਸਿਰ ਦਰਦ ਦੀ ਬੀਮਾਰੀ ਤੋਂ ਪ੍ਰੇਸ਼ਾਨ ਹਨ। ਇਸ ਬੀਮਾਰੀ ਤੋਂ ਛੁਟਕਾਰਾ ਪਾਉਣ ਲਈ ਖੀਰਾ ਸਹੀ ਹੋ ਸਕਦਾ ਹੈ।
7. ਮੂੰਹ ਦੀ ਬਦਬੂ
ਜੇਕਰ ਰੋਜ਼ ਦੰਦ ਸਾਫ਼ ਕਰਨ ਦੇ ਬਾਵਜੂਦ ਮੂੰਹ ‘ਚੋਂ ਬਦਬੂ ਆ ਰਹੀ ਹੋਵੇ ਤਾਂ ਮੂੰਹ ‘ਚ ਖੀਰੇ ਦਾ ਇੱਕ ਟੁਕੜਾ ਰੱਖ ਲਓ। ਇਸ ਨਾਲ ਸਾਰੇ ਜੀਵਾਣੂ ਮਾਰ ਜਾਣਗੇ।
8. ਕਿਡਨੀ ਸਟੋਨ
ਭੋਜਨ ‘ਚ ਹਰ ਰੋਜ਼ ਇਸਦੀ ਵਰਤੋਂ ਕਰਨ ਨਾਲ ਪੱਥਰੀ ਘੁੱਲ ਕੇ ਨਿਕਲਣ ਲੱਗ ਜਾਂਦੀ ਹੈ। ਇਹ ਪਿੱਤੇ ਅਤੇ ਕਿਡਨੀ ਦੀ ਪੱਥਰੀ ਤੋਂ ਬਚਾ ਕੇ ਰੱਖਦਾ ਹੈ।ਖੀਰੇ ਦੇ ਰਸ ਨੂੰ ਦਿਨ ‘ਚ 2-3 ਵਾਰ ਪੀਣਾ ਲਾਭਕਾਰੀ ਹੁੰਦਾ ਹੈ।
9. ਪਾਣੀ ਦੀ ਕਮੀ
ਖੀਰੇ ‘ਚ ਪਾਣੀ ਭਰਪੂਰ ਮਾਤਰਾ ‘ਚ ਹੁੰਦਾ ਹੈ। ਇਸ ਨੂੰ ਖਾਣ ਨਾਲ ਸਰੀਰ ‘ਚ ਪਾਣੀ ਦੀ ਕਮੀ ਪੂਰੀ ਹੋ ਜਾਂਦੀ ਹੈ।
10. ਮਾਹਾਵਾਰੀ ਦੇ ਦਰਦ ‘ਚ ਫ਼ਾਇਦੇਮੰਦ
ਜਿਨ੍ਹਾਂ ਲੜਕੀਆਂ ਨੂੰ ਮਾਹਾਵਾਰੀ ਦੇ ਸਮੇਂ ਜ਼ਿਆਦਾ ਦਰਦ ਹੁੰਦਾ ਹੈ। ਉਹ ਦਹੀਂ ‘ਚ ਖੀਰੇ ਨੂੰ ਕੱਦੂਕਸ ਕਰਕੇ ਉਸ ‘ਚ ਪੁਦੀਨਾ, ਕਾਲਾ ਨਮਕ, ਕਾਲੀ ਮਿਰਚ, ਜ਼ੀਰਾ ਅਤੇ ਹਿੰਗ ਪਾ ਕੇ ਖਾਓ। ਇਸ ਨਾਲ ਆਰਾਮ ਮਿਲੇਗਾ।