ਸੀ.ਬੀ.ਐੱਸ.ਈ ਦਫਤਰ ਅੱਗੇ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ– ਬੀਤੇ ਦਿਨੀਂ 10ਵੀਂ ਅਤੇ 12ਵੀਂ ਜਮਾਤ ਦੇ ਪੇਪਰ ਲੀਕ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਵਿਦਿਆਰਥੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ| ਇਸ ਦੌਰਾਨ ਅੱਜ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਸੀਬੀਐਸਈ ਦਫਤਰ ਦੇ ਬਾਹਰ ਜਮ ਕੇ ਪ੍ਰਦਰਸ਼ਨ ਕੀਤਾ|
ਦੱਸਣਯੋਗ ਹੈ ਕਿ ਸੀਬੀਐਸਈ ਵਲੋਂ ਪੇਪਰ ਲੀਕ ਹੋਣ ਤੋਂ ਬਾਅਦ ਵਿਦਿਆਰਥੀਆਂ ਦਾ ਮੁੜ ਤੋਂ ਪੇਪਰ ਲਿਆ ਜਾਵੇਗਾ| ਇਸ ਤੋਂ ਪਹਿਲਾਂ ਕੱਲ੍ਹ ਲੁਧਿਆਣਾ ਵਿਚ ਵੀ ਵਿਦਿਆਰਥੀਆਂ ਨੇ ਭਾਰੀ ਰੋਸ ਪ੍ਰਦਰਸ਼ਨ ਕੀਤਾ ਸੀ|