ਪਟਿਆਲਾ – ਪੰਜਾਬ ਦੇ ਨਵੇਂ ਬਣੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅਹੁਦਾ ਸੰਭਾਲਦਿਆਂ ਹੀ ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਛਾਪਾ ਮਾਰਿਆ| ਸ. ਰੰਧਾਵਾ ਅੱਜ ਸਵੇਰੇ ਹੀ ਪਟਿਆਲਾ ਜੇਲ੍ਹ ਪਹੁੰਚ ਗਏ, ਜਿਥੇ ਉਨ੍ਹਾਂ ਨੇ ਜੇਲ੍ਹ ਦੇ ਪ੍ਰਬੰਧਾਂ ਤੇ ਸਹੂਲਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ|
ਇਸ ਮੌਕੇ ਜੇਲ੍ਹ ਮੰਤਰੀ ਨੇ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਵੀ ਖੁਦ ਜਾਂਚ ਕੀਤੀ|















