ਲੰਗਰ ‘ਤੇ GST ਮੁਆਫ ਕਰਨ ‘ਤੇ ਹਰਸਿਮਰਤ ਕੌਰ ਨੇ ਮੋਦੀ ਸਰਕਾਰ ਦਾ ਕੀਤਾ ਧੰਨਵਾਦ

ਨਵੀਂ ਦਿੱਲੀ— ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਦੇਸ਼ ਭਰ ਦੇ ਧਾਰਮਿਕ ਸਥਾਨਾਂ ‘ਤੇ ਲੱਗਣ ਵਾਲੇ ਲੰਗਰ ਨੂੰ ਜੀ.ਐਸ.ਟੀ ਤੋਂ ਮੁਕਤ ਕਰ ਦਿੱਤਾ ਹੈ। ਮੋਦੀ ਸਰਕਾਰ ਦੇ ਇਸ ਫੈਸਲੇ ਦੀ ਤਾਰੀਫ ਕਰਦੇ ਅਕਾਲੀ ਦਲ ਪ੍ਰਧਾਨ ਨੇ ਇਸ ਨੂੰ ਤਾਰੀਫ ਯੋਗ ਕਦਮ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੋਦੀ ਸਰਕਾਰ ਦਾ ਇਤਿਹਾਸਕ ਫੈਸਲਾ ਹੈ। ਉਨ੍ਹਾਂ ਦੇ ਇਸ ਫੈਸਲੇ ਨਾਲ ਸਿੱਖ ਅਤੇ ਹੋਰ ਧਰਮਾਂ ਦੇ ਲੋਕਾਂ ਨੂੰ ਰਾਹਤ ਮਿਲੇਗੀ।
ਇਸ ਤੋਂ ਪਹਿਲੇ ਪੰਜਾਬ ਸਰਕਾਰ ਨੇ ਵੀ ਦੇਸ਼ ਭਰ ਦੇ ਧਾਰਮਿਕ ਸਥਾਨਾਂ ‘ਤੇ ਲੰਗਰ ਲਈ ਖਰੀਦੇ ਜਾਣ ਵਾਲੇ ਸਮਾਨ ‘ਤੇ ਲੱਗਣ ਵਾਲੇ ਮਾਲ ਅਤੇ ਸੇਵਾ ਕਰ(ਜੀ.ਐਸ.ਟੀ) ‘ਚ ਆਪਣਾ ਹਿੱਸਾ ਛੱਡ ਦਿੱਤਾ ਸੀ। ਇਸ ਦਾ ਐਲਾਨ ਖੁਦ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨਸਭਾ ‘ਚ ਕੀਤਾ ਸੀ ਅਤੇ ਦੱਸਿਆ ਕਿ ਰਾਜ ਸਰਕਾਰ ਨੇ ਇਹ ਪ੍ਰਸਤਾਵ ਪਾਸ ਕਰਕੇ ਕੇਂਦਰ ਅਤੇ ਜੀ.ਐਸ.ਟੀ ਕੌਂਸਲਰ ਤੋਂ ਅਪੀਲ ਕੀਤੀ ਹੈ ਕਿ ਉਹ ਧਾਰਮਿਕ ਸਥਾਨਾਂ ‘ਤੇ ਲੱਗਣ ਵਾਲੇ ਲੰਗਰ ‘ਚ ਕੰਮ ਆਉਣ ਵਾਲੀਆਂ ਵਸਤੂਆਂ ‘ਤੇ ਜੀ.ਐਸ.ਟੀ ਪੂਰੀ ਤਰ੍ਹਾਂ ਖਤਮ ਕਰ ਦੇਣ।
ਕੇਂਦਰ ਸਰਕਾਰ ਵੱਲੋਂ ਗੁਰੂ ਘਰਾਂ ਦੇ ਲੰਗਰਾਂ ਤੋਂ ਜੀ.ਐਸ.ਟੀ ਹਟਾਉਣ ਦਾ ਭਾਈ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰ੍ਰੋਮਣੀ ਅਕਾਲੀ ਦਲ ਵੱਲੋਂ ਗੁਰੂ ਘਰਾਂ ਦੇ ਲੰਗਰਾਂ ਤੋਂ ਜੀ.ਐਸ.ਟੀ ਖਤਮ ਕਰਵਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀ ਜਾ ਰਹੀਆਂ ਸਨ ਅਤੇ ਇਸ ਦਾ ਹੀ ਨਤੀਜਾ ਹੈ ਕਿ ਕੇਂਦਰ ਸਰਕਾਰ ਨੇ ਲੰਗਰਾਂ ਨੂੰ ਜੀ.ਐਸ.ਟੀ ਮੁਕਤ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਲੰਗਰ ‘ਤੇ ਜੀ.ਐਸ.ਟੀ ਹਟਾਉਣ ਦਾ ਮੁੱਦਾ ਕੇਂਦਰ ਸਰਕਾਰ ਅੱਗੇ ਚੁੱਕਿਆ ਗਿਆ, ਜਿਸ ‘ਤੇ ਮੋਦੀ ਸਰਕਾਰ ਨੇ ਸੇਵਾ ਭੋਜ ਯੋਨਾ ਤਹਿਤ ਨਾ ਸਿਰਫ ਲੰਗਰ ਤੋਂ ਜੀ.ਐਸ.ਟੀ ਹਟਾਉਣ ਦਾ ਫੈਸਲਾ ਕੀਤਾ ਸਗੋਂ ਇਸ ਰਾਹੀਂ ਇੱਕਠੇ ਕੀਤੇ ਪਿਛਲੇ ਜੀ.ਐਸ.ਟੀ ਦਾ ਸਾਰਾ ਪੈਸਾ ਕਰਨ ਦਾ ਫੈਸਲਾ ਲਿਆ ਹੈ। ਹਰਸਿਮਰਤ ਕੌਰ ਜੀ ਨੇ ਵੀ ਮੋਦੀ ਸਰਕਾਰ ਦਾ ਧੰਨਵਾਦ ਕੀਤਾ ਹੈ।