ਸਾਬਕਾ ਆਈ ਏ ਐਸ ਅਧਿਕਾਰੀ ਜਸਬੀਰ ਸਿੰਘ ਬੀਰ ਆਮ ਆਦਮੀ ਪਾਰਟੀ ‘ਚ ਸ਼ਾਮਲ

3ਚੰਡੀਗੜ੍ਹ :  ਪੰਜਾਬ ਦੇ ਸੇਵਾ ਮੁਕਤ ਆਈ ਏ ਐੱਸ ਅਧਿਕਾਰੀ ਜਸਬੀਰ ਸਿੰਘ ਬੀਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਪਾਰਟੀ ਦੇ ਹੋਰ ਨੇਤਾਵਾਂ ਤੋਂ ਇਲਾਵਾ ਇੰਚਾਰਜ ਸੰਜੇ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ।
ਇਸ ਮੌਕੇ ਜਸਬੀਰ ਸਿੰਘ ਬੀਰ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਇਮਾਨਦਾਰੀ ਨਾਲ ਨੌਕਰੀ ਕੀਤੀ ਹੈ ਤੇ ਹੁਣ ਰਾਜਨੀਤੀ ਵੀ ਇਮਾਨਦਾਰੀ ਨਾਲ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਿਚ ਇਕ ਵਰਕਰ ਦੇ ਤੌਰ ‘ਤੇ ਸ਼ਾਮਲ ਹੋਏ ਨੇ ਤੇ ਪਾਰਟੀ ਉਨ੍ਹਾਂ ਨੂੰ ਜੋ ਵੀ ਹੁਕਮ ਦੇਵੇਗੀ ਉਹ ਉਹੀ ਕਰਨਗੇ। ਉਨ੍ਹਾਂ ਕਿਹਾ ਕਿ ਮੈਂ ਰਾਜਨੀਤੀ ਵਿਚ ਕਿਸੇ ਲਾਲਚ ਲਈ ਨਹੀਂ ਆਇਆ ਹਾਂ ਤੇ ਨਾ ਹੀ ਮੈਂ ਕਿਸੇ ਅਹੁਦੇ ਦਾ ਲਾਲਚੀ ਹਾਂ। ਉਨ੍ਹਾਂ ਕਿਹਾ ਕਿ ਮੇਰਾ ਮਕਸਦ ਹੈ ਕਿ ਚੰਗੀ ਰਾਜਨੀਤੀ ਨਾਲ ਪੰਜਾਬ ਬਦਲੇ ਤਾਂ ਕਿ ਪੰਜਾਬ ਖੁਸ਼ਹਾਲ ਹੋ ਸਕੇ। ਇਸ ਮੌਕੇઠ ਸੰਜੇ ਸਿੰਘ ਨੇ ਕਿਹਾ ਕਿ ਇਹ ਪਾਰਟੀ ਆਮ ਲੋਕਾਂ ਦੀ ਤੇ ਆਮ ਲੋਕਾਂ ਲਈ ਹੈ। ਉਨ੍ਹਾਂ ਕਿਹਾ ਕਿ ਹਰ ਇਮਾਨਦਾਰ ਲ਼ੀਡਰ ਪਾਰਟੀ ਨਾਲ ਜੁੜ ਸਕਦਾ ਹੈ ਚਾਹੇ ਉਹ ਕਿਸੇ ਵੀ ਪਾਰਟੀ ਦਾ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਇਹ ਤੈਅ ਕਰ ਚੁੱਕੀ ਹੈ ਕਿ 2017 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।