ਕੈਪਟਨ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਸ਼ਲਾਘਾਯੋਗ ਕੰਮ: ਪਰਮਬੀਰ

ਝਬਾਲ — ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ਤੇ ਜੋ ਨੌਜਵਾਨੀ ਦਾ ਘਾਣ ਕਰ ਰਹੇ ਨਸ਼ਿਆਂ ਨੂੰ ਖਤਮ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ ਇਹ ਬਹੁਤ ਹੀ ਸ਼ਲਾਘਾਯੋਗ ਕੰਮ ਹੈ ਜੋ ਹੁਣ ਸਮੇਂ ਦੀ ਮੁੱਖ ਮੰਗ ਸੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਡਾ. ਅਗਨੀਹੋਤਰੀ ਦੇ ਅਤਿ ਨਜ਼ਦੀਕੀ ਸਾਥੀ ਪਰਮਬੀਰ ਸਿੰਘ ਤਰਨਤਾਰਨ ਨੇ ਕਿਹਾ ਕਿ ਇਨ੍ਹਾਂ ਨਸ਼ਿਆਂ ਦੀ ਬੀਮਾਰੀ ਕਾਰਨ ਸਾਡੀ ਨੌਜਵਾਨ ਪੀੜੀ ਬਰਬਾਦੀ ਵੱਲ ਜਾ ਰਹੀ ਅਤੇ ਨਿੱਤ ਨਸ਼ਿਆਂ ਦੇ ਟੀਕੇ ਲਗਾ ਕੇ ਮੌਤ ਦੇ ਮੂੰਹ ‘ਚ ਜਾ ਰਹੇ ਹਨ ਜਦੋਂਕਿ ਬਜ਼ੁਰਗ ਮਾਪੇ ਵਿਲਕਦੇ ਫਿਰਦੇ ਹਨ। ਉਨ੍ਹਾਂ ਕਿਹਾ ਕਿ ਤਰਨਤਾਰਨ ਜ਼ਿਲੇ ‘ਚੋ ਵੀ ਵਿਧਾਇਕ ਡਾ. ਅਗਨੀਹੋਤਰੀ ਦੀ ਅਗਵਾਈ ‘ਚ ਨਸ਼ਿਆਂ ਨੂੰ ਖਤਮ ਕਰਨ ਲਈ ਸਮੁੱਚਾ ਪ੍ਰਸ਼ਾਸਨ ਤੇ ਪਾਰਟੀ ਵਰਕਰ ਦਿਨ ਰਾਤ ਮਿਹਨਤ ਕਰ ਰਹੇ ਹਨ।ਪਰਮਬੀਰ ਸਿੰਘ ਨੇ ਕਿਹਾ ਕਿ ਅਕਾਲੀ ਭਾਜਪਾ ਦੇ 10 ਸਾਲਾਂ ਦੇ ਰਾਜ ਦੌਰਾਨ ਸਿਰਫ ਨਸ਼ਿਆਂ ਦਾ ਹੀ ਵਿਕਾਸ ਹੋਇਆਂ, ਜਿਨ੍ਹਾਂ ਨੇ ਸਾਡੀ ਜੁਆਨੀ ਆਪਣੇ ਨਿੱਜੀ ਮੁਥਾਜਾਂ ਖਾਤਰ ਇਨ੍ਹਾਂ ਨਸ਼ਿਆਂ ਦੀ ਦਲਦਲ ‘ਚ ਧਸਾ ਦਿੱਤੀ ਸੀ, ਜਿਸ ਨੂੰ ਕਾਂਗਰਸ ਸਰਕਾਰ ਹੁਣ ਬਚਾਉਣ ਦੇ ਯਤਨ ਕਰ ਰਹੀ ਹੈ।