ਚੰਡੀਗੜ – ਰੋਡਵੇਜ਼ ਤੇ ਪਨਬਸ ਦੇ ਠੇਕੇ ਉਤੇ ਰੱਖੇ ਮੁਲਾਜ਼ਮਾਂ ਨੇ ਉਹਨਾਂ ਨੂੰ ਪੱਕਾ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਤੋਂ 3 ਦਿਵਸੀ ਹੜਤਾਲ ਕਰ ਦਿੱਤੀ ਹੈ। ਪੰਜਾਬ ਭਰ ਵਿਚ ਰੋਡਵੇਜ਼ ਤੇ ਪਨਬਸ ਦੇ ਮੁਲਾਜ਼ਮਾਂ ਵਲੋਂ ਹੜਤਾਲ ਕੀਤੇ ਜਾਣ ਕਾਰਨ ਬੱਸਾਂ ਵਿਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।















