ਭਾਰੀ ਬਾਰਿਸ਼ ਕਾਰਨ ਸੜਕਾਂ ‘ਤੇ ਭਰਿਆ ਪਾਣੀ, ਜਾਮ ‘ਚ ਫਸੇ ਕਈ ਲੋਕ

ਨਵੀਂ ਦਿੱਲੀ— ਦਿੱਲੀ ‘ਚ ਹੋ ਰਹੀ ਬਾਰਿਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ, ਉਥੇ ਹੀ ਸੜਕਾਂ ‘ਤੇ ਪਾਣੀ ਭਰ ਜਾਣ ਕਾਰਨ ਵਾਹਨ ਚਾਲਕਾਂ ਨੂੰ ਬਹੁਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਮਿੰਟੋ ਬਰਿੱਜ਼ ਦੇ ਹੇਠਾਂ ਭਾਰੀ ਬਾਰਿਸ਼ ਕਾਰਨ ਪਾਣੀ ਭਰਿਆ ਹੋਇਆ ਹੈ, ਜਿਸ ‘ਚ ਇਕ ਬੱਸ ਦੇ ਫਸ ਜਾਣ ਨਾਲ ਯਾਤਰੀਆਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਦੇ ਇਲਾਵਾ ਦਿੱਲੀ ਦੇ ਗੋਲ ਡਾਕ ਖਾਨਾ ਇਲਾਕੇ ਸਮੇਤ ਕਈ ਥਾਂਵਾਂ ‘ਤੇ ਭਾਰੀ ਬਾਰਿਸ਼ ਹੋਈ।