ਗਾਜੀਆਬਾਦ ਦੇ ਬਾਅਦ ਦਿੱਲੀ ਦੇ ਦੁਆਰਕਾ ‘ਚ ਡਿੱਗਿਆ ਮਕਾਨ, 2 ਦੀ ਮੌਤ, 3 ਜ਼ਖਮੀ

ਨਵੀਂ ਦਿੱਲੀ— ਦਿੱਲੀ-ਐੱਨ.ਸੀ.ਆਰ. ‘ਚ ਇਕ ਦੇ ਬਾਅਦ ਇਕ ਮਕਾਨ ਅਤੇ ਇਮਾਰਤਾਂ ਡਿੱਗਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਐਤਵਾਰ ਦੇਰ ਰਾਤੀ ਦਿੱਲੀ ਦੇ ਦੁਆਰਕਾ ‘ਚ ਇਕ ਮਕਾਨ ਡਿੱਗ ਗਿਆ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਲੋਕ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਦੁਆਰਕਾ ਦੇ ਹਰੀ ਵਿਹਾਰ ਇਲਾਕੇ ‘ਚ ਹੋਇਆ ਹੈ, ਜਿੱਥੇ ਮਕਾਨ ਦਾ ਇਕ ਹਿੱਸਾ ਡਿੱਗਣ ਨਾਲ ਪਤੀ-ਪਤਨੀ ਦੀ ਮੌਤ ਹੋ ਗਈ ਜਦਕਿ ਤਿੰਨ ਬੱਚੇ ਵੀ ਇਸ ਹਾਦਸੇ ‘ਚ ਜ਼ਖਮੀ ਹੋ ਗਏ।
ਇਸ ਤੋਂ ਪਹਿਲਾਂ ਗਾਜੀਆਬਾਦ ‘ਚ ਐਤਵਾਰ ਨੂੰ ਇਕ 6 ਮੰਜ਼ਿਲਾ ਇਮਾਰਤ ਡਿੱਗਣ ਨਾਲ 2 ਲੋਕਾਂ ਦੀ ਮੌਤ ਹੋ ਗਈ ਸੀ। ਇਹ ਇਮਾਰਤ ਅੰਡਰ ਕੰਸਟ੍ਰਕਸ਼ਨ ਸੀ। ਘਟਨਾ ਦੇ ਬਾਅਦ ਤੋਂ ਹੀ ਤਿੰਨੋਂ ਦੋਸ਼ੀ ਫਰਾਰ ਹਨ। ਹੁਣ ਵੀ ਕੁਝ ਲੋਕਾਂ ਦੇ ਮਲਬੇ ‘ਚ ਦੱਬੇ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਸੋਮਵਾਰ ਨੂੰ ਮਲਬੇ ‘ਚੋਂ ਇਕ 8 ਸਾਲ ਦੇ ਬੱਚੇ ਦੀ ਲਾਸ਼ ਮਿਲੀ ਹੈ। ਜਿਸ ਦੇ ਬਾਅਦ ਹਾਦਸੇ ‘ਚ ਮਰਨ ਵਾਲਿਆਂ ਦੀ ਸੰਖਿਆ ਹੁਣ ਦੋ ਹੋ ਗਈ ਹੈ।