ਚੰਡੀਗੜ – ਆਮ ਆਦਮੀ ਪਾਰਟੀ ਨੇ ਅੱਜ ਸੁਖਪਾਲ ਸਿੰਘ ਖਹਿਰਾ ਨੂੰ ਵੱਡਾ ਝਟਕਾ ਦਿੰਦਿਆਂ ਉਹਨਾਂ ਨੂੰ ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਖਹਿਰਾ ਦੀ ਥਾਂ ਪਾਰਟੀ ਨੇ ਹਰਪਾਲ ਸਿੰਘ ਚੀਮਾ ਨੂੰ ਵਿਰੋਧੀ ਧਿਰ ਦਾ ਆਗੂ ਬਣਾਇਆ ਹੈ। ਇਸ ਸਬੰਧੀ ਲਾਨ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕੇ ਕੀਤਾ ਹੈ।
ਦੱਸਣਯੋਗ ਹੈ ਕਿ ਹਰਪਾਲ ਸਿੰਘ ਚੀਮਾ ਦਿੜਬਾ ਤੋਂ ਆਪ ਦੇ ਵਿਧਾਇਕ ਹਨ।















