‘ਪੰਜਾਬ ਖੇਤੀਬਾੜੀ ਕਰਜ਼ਾ ਰਾਹਤ ਬਿੱਲ’ ਲਿਆਏਗੀ ਪੰਜਾਬ ਸਰਕਾਰ

5ਚੰਡੀਗੜ  : ਸੂਬੇ ਦੀ ਕਿਸਾਨੀ ਨੂੰ ਕਰਜੇ ਦੇ ਜਾਲ ਤੋਂ ਮੁਕਤ ਕਰਨ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਵਿਧਾਨ ਸਭਾ ਦੇ ਆਉਂਦੇ ਸੈਸ਼ਨ ਦੋਰਾਨ ”ਪੰਜਾਬ ਖੇਤੀਬਾੜੀ ਕਰਜਾ ਰਾਹਤ ਬਿੱਲ” ਲਿਆਉਣ ਲਈ ਆਪਣੀ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦਫਤਰ ਵਿਖੇ ਹੋਈ ਇਕ ਉੱਚ ਪੱਧਰੀ ਬੈਠਕ ਵਿਚ ਮੁੱਖ ਮੰਤਰੀ ਵੱਲੋਂ ਲਿਆ ਗਿਆ।
ਬੈਠਕ ਵਿਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਇਸ ਬਿੱਲ ਨੂੰ ਲਿਆਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਦੇਸ਼ ਦੇ ਕਿਸਾਨਾਂ ਦੇ ਉਪਰ ਦਿਨ-ਬ-ਦਿਨ ਵੱਧ ਰਹੇ ਕਰਜੇ ‘ਤੇ ਚਿੰਤਾ ਪ੍ਰਗਟਾਈ। ਉਨ•ਾਂ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਦੇਸ਼ ਨੂੰ ਅੰਨ ਦੇ ਖੇਤਰ ਵਿਚ ਆਪਣੀ ਮਿਹਨਤ ਸਦਕਾ ਖੁਦਮੁਖਤਿਆਰ ਬਣਾਉਣ ਵਾਲਾ ਕਿਸਾਨ ਅੱਜ ਕਰਜੇ ਦੇ ਜਾਲ ਵਿਚ ਫਸਿਆ ਹੋਇਆ ਹੈ। ਉਨ•ਾਂ ਕਿਹਾ ਕਿ ਅੱਜ ਕਿਸਾਨ ਦੀ ਸਮੱਸਿਆ ਦੀ ਬੁਨਿਆਦੀ ਜੜ• ਖੇਤੀਬਾੜੀ ਦੇ ਮੁਨਾਫੇ ਦਾ ਘੱਟਣਾ ਹੈ ਜੋ ਕਿ ਵੱਧ ਰਹੀਆਂ ਖੇਤੀ ਲਾਗਤਾਂ ਅਤੇ ਘੱਟ ਰਹੇ ਘੱਟੋਂ ਘੱਟ ਸਮਰਥਨ ਮੁੱਲ ਦਾ ਹਿੱਸਾ ਹੈ।
ਉਨ•ਾਂ ਕਿਹਾ ਕਿ ਇਸ ਮੰਦਭਾਗੇ ਦੌਰ ਵਿਚ ਕਿਸਾਨਾਂ ਨੂੰ ਖੁਦਕੁਸ਼ੀ ਜਿਹੇ ਕਦਮ ਉਠਾਣੇ ਪੈ ਰਹੇ ਹਨ ਜੋ ਕਿ ਸਾਡੇ ਸਭ ਲਈ ਚਿੰਤਾ ਦਾ ਵਿਸ਼ਾ ਹੈ। ਸ. ਬਾਦਲ ਨੇ ਕਿਹਾ ਕਿ ਇਸ ਵੇਲੇ ਲੋੜ ਹੈ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਰਜੇ ਦੇ ਸਮੁੱਚੇ ਪ੍ਰਬੰਧ ਨੂੰ ਰੈਗੁਲੇਟ ਕੀਤਾ ਜਾਵੇ ਜਿਸ ਲਈ ਇਹ ਬਿੱਲ ਸਹਾਈ ਹੋਵੇਗਾ ਤੇ ਖੇਤੀਬਾੜੀ, ਖੇਤ ਮਜ਼ਦੂਰ ਅਤੇ ਪਿੰਡਾਂ ਦੇ ਵਿਚ ਵਸਦੇ ਹੋਰ ਕਾਰੀਗਰ ਇਸ ਦਾ ਫਾਇਦਾ ਲੈ ਸਕਣਗੇ। ਸ. ਬਾਦਲ ਨੇ ਕਿਹਾ ਕਿ ਇਸ ਬਿੱਲ ਦੇ ਨਾਲ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਸੰਭਵ ਹੋ ਸਕੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਐਕਟ ਰਾਹੀਂ ਜਿਥੇ ਇਕ ਪਾਸੇ ਕਰਜੇ ਵਿਚ ਡੁੱਬੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਉਥੇ ਦੂਜੇ ਪਾਸੇ ਕਰਜ਼ਾ ਦੇਣ ਵਾਲੀਆਂ ਸੰਸਥਾਵਾਂ ਨੂੰ ਵੀ ਰੈਗੁਲੇਟ ਕੀਤਾ ਜਾ ਸਕੇਗਾ। ਸ. ਬਾਦਲ ਨੇ ਕਿਹਾ ਕਿ ਇਹ ਐਕਟ ਕਿਸਾਨਾਂ ਲਈ ਇਕ ਵਰਦਾਨ ਸਾਬਿਤ ਹੋਵੇਗਾ ਤੇ ਉਨ•ਾਂ ਨੂੰ ਪਾਰਦਰਸ਼ੀ ਢੰਗ ਨਾਲ ਕਰਜ਼ਾ ਲੈਣ ਵਿਚ ਸਹਾਈ ਹੋਵੇਗਾ।