ਮੁੱਖ ਮੰਤਰੀ ਵੱਲੋਂ ਫ਼ਸਲੀ ਬੀਮਾ ਸਕੀਮ ਵਿਚਲੀਆਂ ਖਾਮੀਆਂ ਦੂਰ ਕਰਨ ਦੀ ਮੰਗ

1ਨਵਾਂਸ਼ਹਿਰ/ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਭਾਰਤ ਸਰਕਾਰ ਨੂੰ ਨਵੇਂ ਲਿਆਂਦੀ ਫ਼ਸਲੀ ਬੀਮਾ ਯੋਜਨਾ ਦੀ ਕੁੱਝ ਖਾਮੀਆਂ ਨੂੰ ਦੂਰ ਕਰਨਾ ਚਾਹੀਦਾ ਹੈ ਤਾਂ ਜੋ ਉਸ ਨੂੰ ਹੋਰ ਵੀ ਜ਼ਿਆਦਾ ਕਿਸਾਨਾਂ ਪੱਖੀ ਬਣਾਇਆ ਜਾ ਸਕੇ।
ਅੱਜ ਇੱਥੇ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਦੇ ਪਹਿਲੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫ਼ਸਲੀ ਬੀਮੇ ਲਈ ਇੱਕ ਇਕਾਈ ਵਜੋਂ ਮੰਨਣਾ, ਇਸ ਸਾਰੀ ਸਕੀਮ ਦੀ ਮੂਲ ਭਾਵਨਾ ਨੂੰ ਪੂਰਾ ਨਹੀਂ ਕਰਦੀ। ਉਨ•ਾਂ ਮੁੜ ਦੁਹਰਾਇਆ ਕਿ ਇਸ ਸਕੀਮ ਰਾਹੀਂ ਪਲਾਟ ਨੂੰ ਇੱਕ ਯੂਨਿਟ ਮੰਨਦੇ ਹੋਏ, ਕਿਸਾਨਾਂ ਨੂੰ ਫ਼ਸਲੀ ਕਿਸਾਨ ਲਈ ਮੁਆਵਜ਼ਾ ਮਿਲਣਾ ਚਾਹੀਦਾ ਹੈ। ਨਾਲ ਹੀ ਸ. ਬਾਦਲ ਨੇ ਕਿਹਾ ਕਿ ਇਹ ਵੀ ਗੈਰ-ਵਾਜਬ ਹੈ ਕਿ ਜੇਕਰ ਸਾਰਾ ਪਿੰਡ ਪ੍ਰੀਮੀਅਮ ਦਾ ਭੁਗਤਾਨ ਕਰਦਾ ਹੈ ਤਾਂ ਹੀ ਫ਼ਸਲਾਂ ਦਾ ਬੀਮਾ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਅਸੀਂ ਇਹ ਸਾਰੀਆਂ ਗੱਲਾਂ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆ ਰਹੇ ਹਾਂ ਤਾਂ ਜੋ ਇਨ•ਾਂ ਮੱਦਾਂ ਵਿੱਚ ਸੋਧ ਕਰਕੇ ਇਸ ਨਾਲ ਕਿਸਾਨਾਂ, ਖਾਸ ਕਰਕੇ ਹਰੀ ਕ੍ਰਾਂਤੀ ਲਿਆਉਣ ਵਾਲੇ ਰਾਜਾਂ ਦੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ।
ਇੱਕ ਹੋਰ ਸਵਾਲ ਦੇ ਜੁਆਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਬੋਹਰ ਵਿਖੇ ਇੱਕ ਨੌਜੁਆਨ ਨੂੰ ਕਤਲ ਕਰਨ ਵਾਲੇ ਮੁਜਰਿਮਾਂ ਨੂੰ ਫੜਨ ਲਈ ਵਚਨਬੱਧ ਹੈ। ਕਾਂਗਰਸ ਪਾਰਟੀ ਵੱਲੋਂ ਇਸ ਕਾਂਡ ਦੇ ਮੁੱਖ ਮੁਜਰਿਮ ਨੂੰ ਅਕਾਲੀ ਦਲ ਨਾਲ ਜੋੜਨ ਨੂੰ ਗਲਤ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਸ ਵਿਅਕਤੀ ਦਾ ਅਕਾਲੀ ਦਲ ਨਾਲ ਕਿਸੇ ਵੀ ਤਰ•ਾਂ ਦਾ ਕੋਈ ਸਬੰਧ ਨਹੀਂ ਹੈ।
ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵੱਲੋਂ ਪਠਾਨਕੋਟ ਅਤਿਵਾਦੀ ਹਮਲੇ ਦੀ ਕੀਤੀ ਜਾ ਰਹੀ ਜਾਂਚ ਸਬੰਧੀ ਪੁੱਛੇ ਗਏ ਸੁਆਲ ਦੇ ਜੁਆਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਏਜੰਸੀ ਇਸ ਮਾਮਲੇ ਦੀ ਬੜੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਮਾਮਲੇ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗੀ। ਉਨ•ਾਂ ਕਿਹਾ ਕਿ ਕੌਮੀ ਸੁਰੱਖਿਆ, ਅਮਨ-ਸ਼ਾਂਤੀ, ਆਪਣੀ ਭਾਈਚਾਰਕ ਸਾਂਝ ਆਦਿ ਨਾਲ ਜੁੜੇ  ਕਿਸੇ ਵੀ ਮਸਲੇ ਦੇ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇੱਕ ਹੋਰ ਸਵਾਲ ਦੇ ਜੁਆਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਇੱਕੋ-ਇੱਕ ਸੂਬਾ ਹੈ ਜਿੱਥੇ ਸਰਕਾਰ ਆਪ ਲੋਕਾਂ ਦੇ ਦਰਵਾਜ਼ੇ ‘ਤੇ ਜਾ ਕੇ ਉਨ•ਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸੰਗਤ ਦਰਸ਼ਨ ਰਾਹੀਂ ਹੱਲ ਕਰਦੀ ਹੈ। ਉਨ•ਾਂ ਕਿਹਾ ਕਿ ਸੰਗਤ ਦਰਸ਼ਨ ਪ੍ਰੋਗਰਾਮ ਲੋਕਾਂ ਲਈ ਇੱਕ ਵਰਦਾਨ ਸਾਬਤ ਹੋ ਰਿਹਾ ਹੈ, ਕਿਉਂ ਕਿ ਇਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਹੋ ਜਾਂਦਾ ਹੈ। ਕਾਂਗਰਸ ਪਾਰਟੀ ਵੱਲੋਂ ਵਿਕਾਸ ਦੀਆਂ ਗਰਾਂਟਾਂ ਦੀ ਵੰਡ ਵਿੱਚ ਭੇਦਭਾਵ ਦੇ ਦੋਸ਼ਾਂ ਨੂੰ ਸਿਰੇਬ ਤੋਂ ਨਕਾਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਸਿਰਫ਼ ਸਸਤੀ ਸ਼ੋਹਰਤ ਹਾਸਲ ਕਰਨ ਲਈ ਅਜਿਹੀ ਗੈਰ-ਜ਼ਿੰਮੇਂਵਾਰਾਨਾ ਬਿਆਨਬਾਜ਼ੀ ਕਰ ਰਹੀ ਹੈ।
ਇਸ ਤੋਂ ਪਹਿਲਾਂ ਪਿੰਡ ਉੜਾਪੜ, ਵਜੀਦਪੁਰ ਅਤੇ ਕਾਹਲੋਂ ਵਿਖੇ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਾਰੇ ਸੂਬੇ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਨੂੰ ਜਾਰੀ ਰੱਖਣਗੇ। ਉਨ•ਾਂ ਕਿਹਾ ਕਿ ਉਨ•ਾਂ ਦੀ ਕੋਸ਼ਿਸ਼ ਹੁੰਦੀ ਹੈ ਕਿ ਮਹੀਨੇ ਵਿੱਚ ਘੱਟੋ-ਘੱਟ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਸੰਗਤ ਦਰਸ਼ਨ ਕੀਤਾ ਜਾਵੇ ਤੇ ਇਸ ਲੋਕ ਪੱਖੀ ਫ਼ੈਸਲੇ ਤੋਂ ਉਨ•ਾਂ ਨੂੰ ਕੋਈ ਵੀ ਰੋਕ ਨਹੀਂ ਸਕਦਾ।
ਸੂਬਾ ਸਰਕਾਰ ਵੱਲੋਂ ਲੋਕ ਭਲਾਈ ਲਈ ਚੁੱਕੇ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਭਲਾਈ ਦੀਆਂ ਵੱਖ-ਵੱਖ ਸਕੀਮਾਂ ਤਹਿਤ ਮਿਲਣ ਵਾਲੀਆਂ ਪੈਨਸ਼ਨਾਂ ਨੂੰ ਦੁੱਗਣਾ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ ਤੇ ਇਸ ਦੇ ਨਾਲ-ਨਾਲ ਨੰਬਰਦਾਰਾਂ ਦੇ ਮਾਣ ਭੱਤੇ ਵਿੱਚ ਇਜਾਫ਼ਾ ਕੀਤਾ ਗਿਆ ਹੈ।
ਇਸੇ ਤਰ•ਾਂ ਉਨ•ਾਂ ਕਿਹਾ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਸੂਬਾ ਸਰਕਾਰ ਨੇ ਪੰਜਾਬ ਦੇ 28.50 ਲੱਖ ਨੀਲੇ ਕਾਰਡ ਧਾਰਕਾਂ ਨੂੰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਮਿਲਣ ਵਾਲੇ ਮੁਫ਼ਤ ਇਲਾਜ ਦੀ ਹੱਦ ਵੀ 30 ਹਜ਼ਾਰ ਤੋਂ ਵਧਾ ਕੇ 50 ਹਜ਼ਾਰ ਕਰਨ ਦਾ ਫ਼ੈਸਲਾ ਕੀਤਾ ਹੈ।
ਪਿੰਡ ਉੜਾਪੜ ਵਿਖੇ ਕਿਸਾਨਾਂ ਦੇ ਇੱਕ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਹਰ ਤਰ•ਾਂ ਦੀ ਸਹਾਇਤਾ ਕਰਨ ਲਈ ਵਚਨਬੱਧ ਹੈ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ ਦੇ ਕਾਸ਼ਤਕਾਰਾਂ ਨੂੰ 540 ਕਰੋੜ ਰੁਪਏ ਦਾ ਬਕਾਇਆ ਪਹਿਲਾਂ ਹੀ ਜਾਰੀ ਕਰ ਦਿੱਤਾ ਹੈ। ਇਸੇ ਤਰ•ਾਂ ਉਨ•ਾਂ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਮਿਲਾਂ ਨੂੰ ਵੀ 200 ਕਰੋੜ ਰੁਪਏ ਦਾ ਕਰਜ਼ਾ ਮੁਹੱਈਆ ਕਰਵਾਇਆ ਹੈ ਤਾਂ ਜੋ ਉਹ ਕਾਸ਼ਤਕਾਰਾਂ ਦੇ ਬਕਾਏ ਦੇ ਸਕਣ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ ਦੀ ਫ਼ਸਲ ਦਾ ਰੇਟ 295 ਰੁਪਏ ਪ੍ਰਤੀ ਕੁਇੰਟਲ ਦੇਣ ਦਾ ਫੈਸਲਾ ਕੀਤਾ ਹੈ ਜਦਕਿ ਕੇਂਦਰ ਸਰਕਾਰ ਵੱਲੋਂ ਇਹ ਰਕਮ ਕੇਵਲ 200 ਰੁਪਏ ਪ੍ਰਤੀ ਕੁਇੰਟਲ ਮਿੱਥੀ ਗਈ ਸੀ। ਇਸੇ ਤਰ•ਾਂ ਉਨ•ਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਹਰ ਸਾਲ 5000 ਕਰੋੜ ਰੁਪਏ ਦੀ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ, ਜੋ ਕਿ ਆਪਣੇ ਆਪ ਵਿੱਚ ਇਤਿਹਾਸ ਹੈ।
ਮੁੱਖ ਮੰਤਰੀ ਨੇ ਬਾਜੀਦਪੁਰ ਵਿਖੇ ਕਿਸਾਨਾਂ ਦੇ ਇੱਕ ਵਫ਼ਦ ਵੱਲੋਂ ਔੜ ਇਲਾਕੇ ਵਿੱਚ ਬਿਜਲੀ ਵੋਲਟੇਜ ਸਹੀ ਨਾ ਹੋਣ ਕਾਰਨ ਗ੍ਰਿਡ ਦੀ ਸਮਰੱਥਾ ਵਧਾਉਣ ਦੀ ਮੰਗ ‘ਤੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਇਲਾਕੇ ਵਿੱਚ ਜੁਲਾਹ ਮਾਜਰਾ ਵਿਖੇ 66 ਕੇ.ਵੀ. ਦਾ ਨਵਾਂ ਬਿਜਲੀ ਗ੍ਰਿਡ ਲਾਉਣ ਦੀ ਤਜ਼ਵੀਜ਼ ਬਣਾਈ ਜਾਵੇ।
ਮੁੱਖ ਮੰਤਰੀ ਨਾਲ ਮੌਜੂਦ ਮਾਰਕਫ਼ੈਡ ਪੰਜਾਬ ਦੇ ਚੇਅਰਮੈਨ ਸ. ਜਰਨੈਲ ਸਿੰਘ ਵਾਹਦ ਨੇ ਦੱਸਿਆ ਕਿ ਅੱਜ ਦੇ ਸੰਗਤ ਦਰਸ਼ਨ ਦੌਰਨ ਮੁੱਖ ਮੰਤਰੀ ਵੱਲੋਂ ਉੜਾਪੜ ਵਿਖੇ 10 ਪਿੰਡਾਂ, ਵਾਜ਼ੀਦਪੁਰ ਵਿਖੇ 11 ਪਿੰਡਾਂ, ਕਾਹਲੋਂ ਵਿਖੇ 10 ਪਿੰਡਾਂ ਅਤੇ ਬਹਿਲੂਰ ਕਲਾਂ ਵਿਖੇ 13 ਪਿੰਡਾਂ ਦੇ ਲੋਕਾਂ, ਪੰਚਾਇਤਾਂ ਅਤੇ ਕਲੱਬਾਂ ਆਦਿ ਨਾਲ ਗੱਲਬਾਤ ਕਰਦਿਆਂ ਉਨ•ਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਮੌਕੇ ‘ਤੇ ਉਨ•ਾਂ ਨੂੰ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਤੋਂ ਇਲਾਵਾ ਲੋੜੀਂਦੇ ਫ਼ੰਡ ਵੀ ਮੌਕੇ ‘ਤੇ ਜਾਰੀ ਕੀਤੇ ਗਏ। ਉਨ•ਾਂ ਦੱਸਿਆ ਕਿ ਅੱਜ ਮੁੱਖ ਮੰਤਰੀ ਸ. ਬਾਦਲ ਵੱਲੋਂ 44 ਪਿੰਡਾਂ ਨੂੰ ਕਰੋੜਾਂ ਰੁਪਏ ਦੀ ਵਿਕਾਸ ਗਰਾਂਟ ਜਾਰੀ ਕੀਤੀ ਗਈ ਹੈ ਜਿਸ ਨਾਲ ਇਨ•ਾਂ ਪਿੰਡਾਂ ਵਿੱਚ ਵਿਕਾਸ ਦੀ ਲਹਿਰ ਆਵੇਗੀ ਤੇ ਬੁਨਿਆਦੀ ਲੋੜਾਂ ਪੂਰੀਆਂ ਕਰਨ ਵਿੱਚ ਮੱਦਦ ਮਿਲੇਗੀ।
ਇਸ ਮੌਕੇ ਸ. ਵਾਹਦ ਤੋਂ ਇਲਾਵਾ ਜ਼ਿਲ•ਾ ਯੋਜਨਾ ਕਮੇਟੀ ਦੇ ਚੇਅਰਮੈਨ ਡਾ. ਐਸ. ਕੇ. ਸੁੱਖੀ, ਸਾਬਕਾ ਚੇਅਰਮੈਨ ਰੇਸ਼ਮ ਸਿੰਘ ਥਿਆੜਾ, ਅਕਾਲੀ ਆਗੂ ਜਗਤੇਸ਼ਵਰ ਸਿੰਘ ਮਜੀਠਾ, ਚਰਨਜੀਤ ਸਿੰਘ ਬਰਾੜ, ਜ਼ਿਲ•ਾ ਜਥੇਦਾਰ ਰਾਮ ਸਿੰਘ ਦੁਧਾਲਾ, ਮੈਂਬਰ ਐਸ.ਜੀ.ਪੀ.ਸੀ. ਗੁਰਬਖਸ਼ ਸਿੰਘ ਖਾਲਸਾ, ਸਾਬਕਾ ਵਿਧਾਇਕ ਮੋਹਣ ਲਾਲ ਬੰਗਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ. ਕਰੁਨਾ ਰਾਜੂ, ਡੀ.ਆਈ.ਜੀ. ਲੁਧਿਆਣਾ ਰੇਂਜ ਐਸ.ਕੇ. ਕਾਲੀਆ, ਡੀ.ਸੀ. ਸ. ਐਸ.ਪੀ.ਐਸ. ਵਿਰਕ, ਐਸ.ਐਸ.ਪੀ. ਸ੍ਰੀ ਸਨੇਹਦੀਪ ਸ਼ਰਮਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ-ਵੱਖ ਪਿੰਡਾਂ ਦੇ ਨੁਮਾਇੰਦੇ ਮੌਜੂਦ ਸਨ।