ਪਪੀਤਾ ਹਰ ਥਾਂ ‘ਤੇ ਆਸਾਨੀ ਨਾਲ ਮਿਲਣ ਵਾਲਾ ਇੱਕ ਵਧੀਆ, ਸਦਾਬਹਾਰ ਫ਼ਲ ਹੈ। ਇਹ ਆਪਣੇ ਅੰਦਰ ਗੁਣਾਂ ਦਾ ਭੰਡਾਰ ਸਮੋਈ ਬੈਠਾ ਹੈ। ਵਾਇਟਾਮਿਨ ਏ ਦੀ ਕਾਫ਼ੀ ਮਾਤਰਾ ਹੋਣ ਕਾਰਨ ਇਹ ਅੱਖਾਂ ਲਈ ਬਹੁਤ ਹੀ ਫ਼ਾਇਦੇਮੰਦ ਹੈ। ਇਸ ਤੋਂ ਇਲਾਵਾ ਇਹ ਕਈ ਰੋਗਾਂ ਨਾਲ ਲੜਨ ਦੀ ਵੀ ਸਮਰੱਥਾ ਸਾਡੇ ਸ਼ਰੀਰ ਨੂੰ ਪ੍ਰਦਾਨ ਕਰਦਾ ਹੈ। ਵਿਗਿਆਨਿਕ ਖੋਜਾਂ ਤੋਂ ਇਹ ਪਤਾ ਲੱਗਦਾ ਹੈ ਕਿ ਇਸ ਵਿੱਚ ਵਾਇਟਾਮਿਨ ਸੀ ਦੀ ਮਾਤਰਾ 60 ਮਿਲੀਗ੍ਰਾਮ ਪ੍ਰਤੀ 100 ਗ੍ਰਾਮ ਹੁੰਦੀ ਹੈ। ਇਸ ਤੋਂ ਇਲਾਵਾ ਇਸ ਵਿੱਚ ਵਿਟਾਮਿਨ ਬੀ ਅਤੇ ਬੀ-2 ਮੌਜੂਦ ਹੁੰਦਾ ਹੈ। ਇਸ ਵਿੱਚ ਪਾਇਆ ਜਾਣ ਵਾਲਾ ਪਪੇਇਨ ਨਾਂ ਦਾ ਤੱਤ ਭੋਜਨ ਨੂੰ ਸਹੀ ਢੰਗ ਨਾਲ ਪਚਾਉਣ ਵਿੱਚ ਮਦਦ ਕਰਦਾ ਹੈ ਜਿਸ ਨਾਲ ਭੋਜਨ ਪ੍ਰਤੀ ਰੁਚੀ ਵੀ ਪੈਦਾ ਹੁੰਦੀ ਹੈ। ਅੱਜ ਅਸੀਂ ਤੁਹਾਨੂੰ ਪਪੀਤਾ ਖਾਣ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ …
ਕਬਜ਼ ਦੀ ਸਮੱਸਿਆ ਦੂਰ ਕਰੇ: ਪਪੀਤੇ ਦੀ ਵਰਤੋਂ ਕਰਨ ਨਾਲ ਕਬਜ਼ ਦੀ ਸ਼ਿਕਾਇਤ ਦੂਰ ਹੁੰਦੀ ਹੈ। ਇਸ ਦੀ ਰੋਜ਼ਾਨਾ ਵਰਤੋਂ ਨਾਲ ਗੈਸ, ਪੇਟ ‘ਚ ਦਰਦ ਅਤੇ ਉਲਟੀ ਆਦਿ ਆਉਣ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।
ਸ਼ਰੀਰਕ ਖ਼ਾਰਸ਼ ਤੋਂ ਆਰਾਮ: ਕੱਚੇ ਪਪੀਤੇ ਦਾ ਰਸ ਜੇਕਰ ਖਾਜ, ਖੁਜਲੀ, ਦਾਦ ‘ਤੇ ਲਗਾਇਆ ਜਾਵੇ ਤਾਂ ਜਲਦ ਆਰਾਮ ਮਿਲਦਾ ਹੈ।
ਕੈਂਸਰ ਦੇ ਖ਼ਤਰੇ ਨੂੰ ਘੱਟ ਕਰੇ: ਪਪੀਤੇ ਵਿੱਚ ਪਾਏ ਜਾਣ ਵਾਲੇ ਵੱਖ-ਵੱਖ ਐਨਜ਼ਾਇਮਜ਼ ਕੈਂਸਰ ਦੇ ਖ਼ਤਰੇ ਨੂੰ ਦੂਰ ਕਰਦੇ ਹਨ।
ਬਵਾਸੀਰ ਤੋਂ ਆਰਾਮ: ਹਰ ਰੋਜ਼ ਸਵੇਰੇ ਖ਼ਾਲੀ ਪੇਟ ਪਪੀਤਾ ਖਾਣ ਨਾਲ ਕਬਜ਼ ਦੂਰ ਹੁੰਦੀ ਹੈ ਅਤੇ ਬਵਾਸੀਰ ਤੋਂ ਆਰਾਮ ਮਿਲਦਾ ਹੈ। ਪਾਈਲਜ਼ ਦੇ ਮਰੀਜ਼ਾਂ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।
ਮਾਹਾਵਾਰੀ ਦੇ ਦਰਦ ਨੂੰ ਦੂਰ ਕਰੇ: ਮਾਹਾਵਾਰੀ ‘ਚ ਹੋਣ ਵਾਲਾ ਦਰਦ ਬਹੁਤ ਹੀ ਜਾਨਲੇਵਾ ਹੁੰਦਾ ਹੈ, ਅਤੇ ਅਜਿਹੇ ‘ਚ ਪਪੀਤੇ ਦੀ ਵਰਤੋਂ ਨਾਲ ਇਸ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।
ਖ਼ੂਨ ਦੀ ਕਮੀ ਦੂਰ ਕਰੇ: ਪਪੀਤਾ ਖਾਣ ਨਾਲ ਸ਼ਰੀਰ ‘ਚ ਖੂਨ ਦੀ ਕਮੀ ਦੀ ਸਮੱਸਿਆ ਹਮੇਸ਼ਾ ਲਈ ਦੂਰ ਹੋ ਜਾਂਦੀ ਹੈ। ਇਸ ਲਈ ਸ਼ਰੀਰ ‘ਚ ਖ਼ੂਨ ਦੀ ਕਮੀ ਹੋਣ ‘ਤੇ ਰੋਜ਼ਾਨਾ ਪਪੀਤੇ ਦੀ ਵਰਤੋਂ ਕਰੋ।
ਨਾਮਰਦਾਂ ਲਈ ਵਰਦਾਨ: ਜੇਕਰ ਤੁਸੀਂ ਨਾਮਰਦੀ ਜਾਂ ਘੱਟ ਸ਼ਕਰਾਣੂਆਂ ਕਾਰਨ ਪਰੇਸ਼ਾਨ ਹੋ ਤਾਂ ਪਪੀਤੇ ਦੇ ਬੀਜਾਂ ਨੂੰ ਸੁਕਾ ਕੇ ਉਨ੍ਹਾਂ ਦਾ ਪਾਊਡਰ ਬਣਾ ਕੇ ਰੋਜ਼ ਇੱਕ ਚਮਚ ਖਾਓ। ਲੰਬਾ ਅਰਸਾ ਪ੍ਰਯੋਗ ਕਰਨ ਨਾਲ ਕਾਫ਼ੀ ਫ਼ਾਇਦਾ ਹੋਵੇਗਾ।
ਸੂਰਜਵੰਸ਼ੀ ਦੀ ਡੱਬੀ










