ਚੰਡੀਗੜ੍ਹ : ਸੂਬੇ ‘ਚ 31 ਦਸੰਬਰ ਤੋਂ ਪਹਿਲਾਂ ਪੰਚਾਇਤੀ ਚੋਣਾਂ ਕਰਾਈਆਂ ਜਾਣਗੀਆਂ। ਇਸ ਬਾਰੇ ਪੰਚਾਇਤ ਵਿਭਾਗ ਵਲੋਂ ਚੋਣ ਕਮਿਸ਼ਨ ਨੂੰ ਨਵੀਂ ਤਰੀਕ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ‘ਚ 13 ਹਜ਼ਾਰ ਦੇ ਕਰੀਬ ਗ੍ਰਾਮ ਪੰਚਾਇਤਾਂ ਦੀ ਚੋਣ ਹੁੰਦੀ ਹੈ। ਸਰਕਾਰ ਵਲੋਂ 16 ਜੁਲਾਈ ਨੂੰ ਸਮੂਹ ਪੰਚਾਇਤਾਂ ਨੂੰ ਭੰਗ ਕਰਕੇ ਪ੍ਰਸ਼ਾਸਕ ਲਾ ਦਿੱਤੇ ਗਏ ਸਨ। ਸੰਵਿਧਾਨਕ ਤੌਰ ‘ਤੇ ਗ੍ਰਾਮ ਪੰਚਾਇਤਾਂ ਦੇ ਭੰਗ ਹੋਣ ਤੋਂ 6 ਮਹੀਨਿਆਂ ਦੇ ਅੰਦਰ-ਅੰਦਰ ਚੋਣਾਂ ਦਾ ਅਮਲ ਨੇਪਰੇ ਚਾੜ੍ਹਨਾ ਜ਼ਰੂਰੀ ਹੈ। ਕੈਪਟਨ ਸਰਕਾਰ ਨੇ ਅਕਤੂਬਰ ਦੇ ਪਹਿਲੇ ਹਫਤੇ ‘ਚ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਾਉਣ ਦਾ ਐਲਾਨ ਕੀਤਾ ਸੀ। ਪੰਚਾਇਤ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਅਕਤੂਬਰ ‘ਚ ਪੰਚਾਇਤਾਂ ਦੀ ਰਾਖਵਾਂਕਰਨ ਦੀ ਪ੍ਰਕਿਰਿਆ ਨੇਪਰੇ ਨਾ ਚਡਞ੍ਹਨ ਕਾਰਨ ਇਹ ਚੋਣਾਂ ਮੁਲਤਵੀ ਕੀਤੀਆਂ ਗਈਆਂ ਸਨ ਪਰ ਹੁਣ ਇਨ੍ਹਾਂ ਚੋਣਾਂ ਨੂੰ 31 ਦਸੰਬਰ ਨੂੰ ਪਹਿਲਾਂ ਕਰਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।















