ਲਖਨਊ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅੱਤਿਆਨਾਥ ਨੇ ਕਿਹਾ ਹੈ ਕਿ ਭਾਜਪਾ ਦੇ ਖਿਲਾਫ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਲਈ ਵਿਰੋਧੀ ਪਾਰਟੀਆਂ ਦਾ ਕੋਈ ਵੀ ਮਹਾਂਗਠਜੋੜ ਗੜਬੜੀ, ਭ੍ਰਿਸ਼ਟਾਚਾਰ ਅਤੇ ਰਾਜਨੀਤਿਕ ਅਸਥਿਰਤਾ ਲੈ ਕੇ ਆਵੇਗਾ। ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਸਮਾਜਵਾਦੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਦੇ ਐਲਾਨ ਤੋਂ ਬਾਅਦ ਯੋਗੀ ਨੇ ਕਿਹਾ , ”ਜੋ ਲੋਕ ਇੱਕ-ਦੂਜੇ ਨੂੰ ਪਸੰਦ ਨਹੀਂ ਕਰਦੇ ਹਨ, ਉਹ ਮਹਾਂਗਠਜੋੜ ਦੇ ਬਾਰੇ ‘ਚ ਗੱਲਾਂ ਕਰ ਰਹੇ ਹਨ।
ਇਹ ਗਠਜੋੜ ਭ੍ਰਿਸ਼ਟਾਚਾਰ, ਅਰਾਜਕਤਾ ਅਤੇ ਰਾਜਨੀਤਿਕ ਅਸਥਿਰਤਾ ਦੇ ਲਈ ਹੈ। ਯੋਗੀ ਨੇ ਕਿਹਾ ਪਾਰਟੀ ਦੀ ਰਾਸ਼ਟਰੀ ਪਰਿਸ਼ਦ ਦੀ ਮੀਟਿੰਗ ‘ਚ ਕੀਤੀ ਹੈ ਕਿ ਭਾਜਪਾ ਨੇ ਸਮਾਜ ਦੇ ਸਾਰੇ ਵਰਗਾਂ ਦੇ ਵਿਕਾਸ ਅਤੇ ਲੋਕਾਂ ਦੀ ਆਸਥਾ ਦੇ ਸਨਮਾਨ ‘ਤੇ ਧਿਆਨ ਦੇ ਕੇ ”ਰਾਮ ਅਤੇ ਰੋਟੀ” ਨੂੰ ਸਨਮਾਨਿਤ ਕੀਤਾ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਕਾਂਗਰਸ ‘ਤੇ ਵੀ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਹੈ ਕਿ ਪਾਰਟੀ ਨੇ ਪਰਿਵਾਰ ਦੇ ਹਿਤ ਨੂੰ ਅੱਗੇ ਵਧਾਇਆ।
ਯੋਗੀ ਅਦਿੱਤਿਆਨਾਥ ਨੇ ਕਿਹਾ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਨੇ ਸਮਾਜ ਦੇ ਸਾਰੇ ਵਰਗਾਂ ਦੇ ਲਈ ਕਲਿਆਣਕਾਰੀ ਯੋਜਨਾਵਾਂ ਅਤੇ ਚੰਗੇ ਪ੍ਰਸ਼ਾਸਨ ਦੇ ਰਾਹੀਂ ਦੇਸ਼ ਨੂੰ ਇਸ ਸਥਿਤੀ ਤੋਂ ਬਾਹਰ ਕੱਢਿਆ ਹੈ। ਯੋਗੀ ਨੇ ਕਿਹਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਭਾਜਪਾ 2014 ਦੇ ਮੁਕਾਬਲੇ ਵਧੀਆ ਪ੍ਰਦਰਸ਼ਨ ਕਰੇਗੀ ਅਤੇ ਮੋਦੀ ਦੀ ਅਗਵਾਈ ‘ਚ ਇਕ ਵਾਰ ਫਿਰ ”ਮਜ਼ਬੂਤ ਅਤੇ ਸਮਰੱਥ” ਸਰਕਾਰ ਬਣਾਵੇਗੀ।















