ਕਰਤਾਰਪੁਰ ਕਾਰੀਡੋਰ ਮਾਮਲੇ ‘ਚ ਸਰਕਾਰ ਢਿੱਲ ਨਾ ਵਰਤੇ : ਕਥੂਰੀਆ

ਜਲੰਧਰ : ਪੰਜਾਬ ਕਾਂਗਰਸ ਸਰਕਾਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਣਾਏ ਜਾ ਰਹੇ ਕਾਰੀਡੋਰ ਲਈ ਢਿੱਲ ਨਾ ਵਰਤੇ ਕਿਉਂਕਿ ਇਸ ਨਾਲ ਸਿੱਧੇ ਤੌਰ ‘ਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਨੇਤਾ ਅਮਰਜੀਤ ਸਿੰਘ ਕਥੂਰੀਆ ਨੇ ਕੀਤਾ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਅਕਾਲੀ ਦਲ ਵਲੋਂ ਲਗਾਤਾਰ ਇਸ ਬਾਰੇ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਇਸ ਮਾਮਲੇ ‘ਚ ਵਾਰ-ਵਾਰ ਰਾਜਨੀਤੀ ਕਰਦੇ ਹੋਏ ਕੇਂਦਰ ਸਰਕਾਰ ‘ਤੇ ਸਵਾਲ ਖੜ੍ਹੇ ਕਰ ਰਹੀ ਹੈ, ਜੋ ਕਿ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ‘ਤੇ ਸਾਰੀ ਸਿੱਖ ਕੌਮ ਨੂੰ ਸਹੁੰ ਚੁੱਕਣੀ ਚਾਹੀਦੀ ਹੈ ਕਿ ਰਾਜਨੀਤੀ ਤੋਂ ਉੱਪਰ ਉੱਠ ਕੇ ਕੌਮ ਦੀ ਭਲਾਈ ਲਈ ਕੰੰਮ ਕਰਨੇ ਹਨ ।