ਮੈਨੂੰ ਇਨਸਾਫ ਜਰੂਰ ਮਿਲੇਗਾ -ਉਮਰਾਨੰਗਲ

ਬਹਿਬਲ ਕਲ੍ਹਾ ਗੋਲੀ ਕਾਂਡ ਵਿੱਚ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਜਿਕਰਜਿਯੋਗ ਹੈ ਕਿ ਉਮਰਾਨੰਗਲ ਨੂੰ ਪੰਜਾਬ ਸਰਕਾਰ ਵਲੋਂ ਬਣਾਈ ਗਈ ਐਸ ਆਈ ਟੀ ਨੇ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਗਿਆ ਸੀ ਅਤੇ ਜ਼ਮਾਨਤ ਮਿਲਣ ਤੋਂ ਬਾਅਦ ਉਮਰਾਨੰਗਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇ ਕਿਹਾ ਕਿ ਉਹਨਾਂ ਨੂੰ ਵਿਸ਼ਵਾਸ ਹੈ ਕਿ ਉਹਨਾਂ ਨੂੰ ਜਰੂਰ ਇਨਸਾਫ ਮਿਲੇਗਾ।