ਪੰਜਾਬ ‘ਚ ਨਾਮਜ਼ਦਗੀਆਂ ਦਾ ਦੌਰ ਜਾਰੀ, ਵੱਖ-ਵੱਖ ਆਗੂਆਂ ਵੱਲੋਂ ਕਾਗਜ਼ ਦਾਖਲ

ਚੰਡੀਗੜ੍ਹ– ਲੋਕ ਸਭਾ ਚੋਣਾਂ ਲਈ ਪੰਜਾਬ ‘ਚ ਨਾਮਜ਼ਦਗੀਆਂ ਦਾ ਦੌਰ ਜਾਰੀ ਹੈ। ਇਸ ਦੌਰਾਨ ਅੱਜ ਵੱਖ-ਵੱਖ ਆਗੂਆਂ ਵੱਲੋਂ ਕਾਗਜ਼ ਦਾਖਲ ਕੀਤੇ ਗਏ। ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੈਪਟਨ ਅਮਰਿੰਦਰ ਸਿੰਘ, ਉਹਨਾਂ ਦੇ ਬੇਟੇ ਰਣਇੰਦਰ ਸਿੰਘ ਤੇ ਮਨਪ੍ਰੀਤ ਸਿੰਘ ਬਾਦਲ ਦੀ ਹਾਜ਼ਰੀ ਵਿਚ ਆਪਣੇ ਨਾਮਜ਼ਦਗੀ ਕਾਗਜ ਦਾਖਲ ਕੀਤੇ ਗਏ।
ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਅਤੇ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ।
ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਟਿਸ ਜ਼ੋਰਾ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ।
ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਵਜੋਤ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ।
ਫਰੀਦਕੋਟ ਤੋਂ ਪੀਡੀਏ ਉਮੀਦਵਾਰ ਮਾਸਟਰ ਬਲਦੇਵ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ।
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ।