ਭਾਰਤ ਦੀ ਹਾਰ ਤੋਂ ਬਾਅਦ ਪਾਕਿਸਤਾਨ ਟੀਮ ਦਾ ਸੋਸ਼ਲ ਮੀਡੀਆ ਤੇ ਉੱਡਿਆ ਮਜ਼ਾਕ

ਨਵੀਂ ਦਿੱਲੀ – ਵਰਲਡ ਕੱਪ 2019 ਦਾ 38ਵਾਂ ਮੁਕਾਬਲਾ ਇੰਗਲੈਂਡ ਅਤੇ ਭਾਰਤ ਵਿਚਾਲੇ ਖੇਡਿਆ ਗਿਆ ਸੀ ਜਿਸ ਵਿੱਚ ਇੰਗਲੈਂਡ ਨੇ ਭਾਰਤੀ ਟੀਮ ਨੂੰ 31 ਦੌੜਾਂ ਨਾਲ ਹਰਾ ਦਿੱਤਾ। ਦੱਸ ਦਈਏ ਕਿ ਇਹ ਵਰਲਡ ਕੱਪ ਵਿੱਚ ਭਾਰਤ ਦੀ ਪਹਿਲੀ ਹਾਰ ਸੀ, ਅਤੇ ਭਾਰਤ ਦੀ ਇਸ ਹਾਰ ਦਾ ਸਭ ਤੋਂ ਵੱਡਾ ਨੁਕਸਾਨ ਪਾਕਿਸਤਾਨੀ ਟੀਮ ਨੂੰ ਹੋਇਆ ਹੈ ਕਿਉਂਕਿ ਹੁਣ ਪਾਕਿਸਤਾਨ ਨੂੰ ਸੈਮੀਫ਼ਾਈਨਲ ਵਿੱਚ ਪਹੁੰਚਣਾ ਹੈ ਤਾਂ ਉਸ ਨੂੰ ਆਪਣੇ ਆਉਣ ਵਾਲੇ ਸਾਰੇ ਮੁਕਾਬਲੇ ਜਿੱਤਣੇ ਹੋਣਗੇ। ਅਜਿਹੇ ‘ਚ ਸੋਸ਼ਲ ਮੀਡੀਆ ‘ਤੇ ਪਾਕਿਸਤਾਨ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ।
ਪਾਕਿਸਤਾਨ ਟੀਮ ‘ਚੇ ਬਣੇ ਜੋਕਸ
ਇਸ ਮੈਚ ਵਿੱਚ ਪਹਿਲਾਂ ਟੌਸ ਜਿੱਤ ਕੇ ਬੱਲੇਬਾਜ਼ੀ ਕਰਨ ਉੱਤਰੀ ਇੰਗਲੈਂਡ ਦੀ ਟੀਮ ਨੇ 6 ਵਿਕਟਾਂ ਗੁਆ ਕੇ ਕੁੱਲ 337 ਦੌੜਾਂ ਬਣਾਈਆਂ ਹਨ। ਇੰਗਲੈਂਡ ਵਲੋਂ ਇਸ ਮੁਕਾਬਲੇ ਵਿੱਚ ਜੌਨੀ ਬੇਅਰਸਟੋ ਨੇ 109 ਗੇਂਦਾਂ ਵਿੱਚ ਸਭ ਤੋਂ ਵੱਧ 111 ਦੌੜਾਂ ਦੀ ਪਾਰੀ ਖੇਡੀ। ਉਸ ਨੇ 10 ਚੌਕੇ ਅਤ 6 ਛੱਕੇ ਵੀ ਲਗਾਏ। ਇਸ ਤੋਂ ਬਾਅਦ ਜੇਸਨ ਰੌਏ 66 ਅਤੇ ਬੈੱਨ ਸਟੋਕਸ ਨੇ 79 ਦੌੜਾਂ ਦੀ ਪਾਰੀ ਖੇਡੀ। ਇਸ ਮੁਕਾਬਲੇ ਵਿੱਚ ਧਾਕੜ ਗੇਂਦਬਾਜ਼ ਮੁਹੰਮਦ ਸ਼ਮੀ ਨੇ ਆਪਣਾ ਵਨ ਡੇ ਕ੍ਰਿਕਟ ਦਾ ਸਭ ਤੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 10 ਓਵਰਾਂ ਵਿੱਚ 5 ਵਿਕਟਾਂ ਹਾਸਿਲ ਕੀਤੀਆਂ। ਇਸ ਟੀਚੇ ਦਾ ਪਿੱਛਾ ਕਰਨ ਉੱਤਰੀ ਭਾਰਤੀ ਟੀਮ ਰੋਹਿਤ ਸ਼ਰਮਾ ਦੀ 102 ਦੌੜਾਂ ਦੀ ਪਾਰੀ ਦੇ ਬਾਵਜੂਦ ਪੰਜ ਵਿਕਟਾਂ ਗੁਆ ਕੇ 306 ਦੌੜਾਂ ਹੀ ਬਣਾ ਸਕੀ। ਇਸ ਮੈਚ ਵਿੱਚ ਰੋਹਿਤ ਸ਼ਰਮਾ ਤੋਂ ਇਲਾਵਾ ਕਪਤਾਨ ਵਿਰਾਟ ਕੋਹਲੀ ਨੇ 66 ਦੌੜਾਂ ਦਾ ਯੋਗਦਾਨ ਦਿੱਤਾ।
ਇੰਗਲੈਂਡ ਖ਼ਿਲਾਫ਼ ਹਾਰ ਤੋਂ ਬਾਅਦ ਹੁਣ ਪਾਕਿਸਤਾਨ ਟੀਮ ਦੀ ਸੈਮੀਫ਼ਾਈਨਲ ਲਈ ਕੁਆਲੀਫ਼ਾਈ ਕਰਨ ਦੀ ਰਾਹ ਹੋਰ ਵੀ ਮੁਸ਼ਕਿਲ ਹੋ ਗਈ ਹੈ। ਹੁਣ ਕ੍ਰਿਕਟ ਪ੍ਰਸ਼ੰਸਕ ਪਾਕਿਸਤਾਨੀ ਟੀਮ ਨੂੰ ਲੈ ਕੇ ਸੋਸ਼ਲ ਸਾਈਟਸ ‘ਤੇ ਟ੍ਰੋਲ ਕਰ ਰਹੇ ਹਨ।