ਕਰਨਾਟਕ: ਯੇਦੀਯੁਰੱਪਾ ਨੇ ਪੇਸ਼ ਕੀਤਾ ਸਰਕਾਰ ਬਣਾਉਣ ਦਾ ਦਾਅਵਾ

ਬੈਂਗਲੁਰੂ—ਕਰਨਾਟਕ ‘ਚ 14 ਮਹੀਨੇ ਪੁਰਾਣੀ ਕਾਂਗਰਸ-ਜੇ. ਡੀ. ਐੱਸ. ਗਠਜੋੜ ਸਰਕਾਰ ਡਿੱਗਣ ਤੋਂ ਬਾਅਦ ਅੱਜ ਮੁੱਖ ਮੰਤਰੀ ਦੇ ਦਾਅਵੇਦਾਰ ਬੀ. ਐੱਸ. ਯੇਦੀਯੁਰੱਪਾ ਨੇ ਸਵੇਰੇਸਾਰ ਹੀ ਇੱਕ ਬਿਆਨ ਦੇ ਕੇ ਸਿਆਸੀ ਗਲਿਆਰੇ ‘ਚ ਹਲਚਲ ਪੈਦਾ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਅੱਜ ਹੀ ਸਰਕਾਰ ਬਣਾਉਣਾ ਚਾਹੁੰਦੇ ਹਨ ਅਤੇ ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਸਹੁੰ ਚੁੱਕਣ ਦੀ ਵੀ ਮਨਜ਼ੂਰੀ ਲੈਣਾ ਚਾਹੁੰਦੇ ਹਨ।
ਦੱਸ ਦੇਈਏ ਕਿ ਵੀਰਵਾਰ ਨੂੰ ਯੇਦੀਯੁਰੱਪਾ ਨੇ ਬੈਂਗਲੁਰੂ ‘ਚ ਸੰਘ ਦਫਤਰ ਜਾ ਕੇ ਆਰ. ਐੱਸ. ਐੱਸ. ਨੇਤਾਵਾਂ ਨਾਲ ਮੁਲਾਕਾਤ ਕੀਤੀ। ਬੀ. ਐੱਸ. ਯੇਦੀਯੁਰੱਪਾ ਨੇ ਵੀਰਵਾਰ ਨੂੰ ਇਹ ਵੀ ਕਿਹਾ ਸੀ ਕਿ ਸਰਕਾਰ ਬਣਾਉਣ ਲਈ ਉਨ੍ਹਾਂ ਨੂੰ ਦਿੱਲੀ ਦੇ ਆਦੇਸ਼ਾਂ ਦਾ ਇੰਤਜ਼ਾਰ ਹੈ।
ਜ਼ਿਕਰਯੋਗ ਹੈ ਕਿ ਅਸਤੀਫਾ ਦੇਣ ਵਾਲੇ 3 ਵਿਧਾਇਕਾਂ ਨੂੰ ਸਪੀਕਰ ਵੱਲੋਂ ਅਯੋਗ ਠਹਿਰਾ ਦਿੱਤਾ ਗਿਆ ਹੈ ਪਰ 14 ਹੋਰ ਵਿਧਾਇਕਾਂ ਦੇ ਮਸਲੇ ‘ਤੇ ਹੁਣ ਤੱਕ ਉਨ੍ਹਾਂ ਨੇ ਫੈਸਲਾ ਨਹੀਂ ਕੀਤਾ। ਸਪੀਕਰ ਦਾ ਕਹਿਣਾ ਹੈ ਕਿ ਹੁਣ ਇਸ ‘ਚ ਸਮਾਂ ਲੱਗੇਗਾ ਹੁਣ ਵੀ ਤੈਅ ਹੋਣਾ ਹੈ ਕਿ ਅਸਤੀਫਾ ਦੇਣ ਵਾਲੇ ਕਾਂਗਰਸ-ਜੇ. ਡੀ. ਐੱਸ. ਦੇ 14 ਵਿਧਾਇਕ ਅਯੋਗ ਠਹਿਰਾਏ ਜਾਣਗੇ ਜਾਂ ਫਿਰ ਉਨ੍ਹਾਂ ਦੇ ਅਸਤੀਫੇ ਸਵੀਕਾਰ ਹੋਣਗੇ। ਦੂਜੇ ਪਾਸੇ ਸੁਪਰੀਮ ਕੋਰਟ ਨੇ ਵੀ ਇਸ ਮਸਲੇ ‘ਚੇ ਕਹਿ ਦਿੱਤਾ ਹੈ ਕਿ ਵਿਧਾਇਕਾਂ ਦੇ ਮਸਲੇ ‘ਤੇ ਫੈਸਲਾ ਕਰਨ ਦਾ ਅਧਿਕਾਰ ਸਪੀਕਰ ਨੂੰ ਹੀ ਹੈ।